ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਦੁਆਵਾਂਗੇ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਦੇ ਸਰਕਾਰੀ ਮਲਟੀ–ਪਰਪਜ਼ ਸਕੂਲ ਵਿੱਚ ਵਿਦਿਆਰਥੀਆਂ ਤੇ ਵਿਦਿਆਰਥਣਾਂ

––ਹਾਈ ਕੋਰਟ ਦੇ ਫ਼ੈਸਲੇ ਦਾ ਕੀਤਾ ਸੁਆਗਤ

 

ਤਸਵੀਰ: ਭਾਰਤ ਭੂਸ਼ਨ ਸ਼ਰਮਾ, ਹਿੰਦੁਸਤਾਨ ਟਾਈਮਜ਼

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਗੋਲੀਕਾਂਡ  ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ–ਭਾਰਤੀ ਜਨਤਾ ਪਾਰਟੀ ਦੇ ਕਾਰਜਕਾਲ ਦੌਰਾਨ ‘ਜਾਣਬੁੱਝ ਕੇ ਵਹਿਸ਼ੀਆਨਾ ਕਤਲਾਂ ਨਾਲ ਸਬੰਧਤ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ ਗਈ ਸੀ।’ ਹਾਈ ਕੋਰਟ ਦਾ ਫ਼ੈਸਲਾ ਯਕੀਨੀ ਤੌਰ ’ਤੇ ਨਿਰਦੋਸ਼ ਪੀੜਤਾਂ ਦੇ ਪਰਿਵਾਰਾਂ ਦੀ ਜਿੱਤ ਹੈ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਅਤੇ ਉਸ ਤੋਂ ਬਾਅਦ ਨਿਰਦੋਸ਼ ਮੁਜ਼ਾਹਰਾਕਾਰੀਆਂ ’ਤੇ ਗੋਲੀਆਂ ਵਰ੍ਹਾਉਣ ਨਾਲ ਸਬੰਧਤ ਮਾਮਲਿਆਂ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਰਹਾਂਗੇ ਤੇ ਸਭ ਨੂੰ ਛੇਤੀ ਤੋਂ ਛੇਤੀ ਇਨਸਾਫ਼ ਜ਼ਰੂਰ ਮਿਲੇਗਾ ਤੇ ਕਿਸੇ ਵੀ ਜ਼ਿੰਮੇਵਾਰ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

 

ਇੱਥੇ ਵਰਨਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਐੱਫ਼ਆਈਆਰ ਵਿੱਚ ਜਿਹੜੇ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਕੀਤੇ ਗਏ ਸਨ, ਉਨ੍ਹਾਂ ਸਭਨਾਂ ਦੀਆਂ ਰਿੱਟ–ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਤੋਂ ਸਾਫ਼ ਨਾਂਹ ਕਰ ਦਿੱਤੀ ਗਈ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੀ ‘ਵਿਸ਼ੇਸ਼ ਜਾਂਚ ਟੀਮ’ (SIT – Special Investigation Team) ਕਾਇਮ ਕੀਤੀ ਹੈ, ਉਹ ਬਿਲਕੁਲ ਦਰੁਸਤ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਉਸ ਤੋਂ ਪਹਿਲਾਂ ਕਾਇਮ ਕੀਤਾ ਗਿਆ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਵੀ ਸਹੀ ਸੀ।

 

 

ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨਵੀਂ ਪਾਰਟੀ ਦੇ ਆਉਣ ਨਾਲ ਕਾਂਗਰਸ ਨੂੰ ਬਿਲਕੁਲ ਕੋਈ ਫ਼ਰਕ ਨਹੀਂ ਪਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Culprits of sacrilege and firing be booked Captain