ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫਿਊ: ਨਸ਼ਾ ਛਡਾਊ ਕੇਂਦਰਾਂ 'ਚ 26,000 ਤੋਂ ਵੱਧ ਨਵੇਂ ਨਸ਼ਾ-ਪੀੜਤ ਰਜਿਸਟਰਡ

ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ ਵਿਚ ਨਵੇਂ ਨਸ਼ਾ-ਪੀੜਤ ਸ਼ਾਮਿਲ ਹੋ ਗਏ ਹਨ ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜਿਲ੍ਹੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ


ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਵਾਇਰਸ ਸਬੰਧੀ ਪੁੱਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਮਹਿਜ਼ 20 ਦਿਨ੍ਹਾਂ ਵਿਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ

 

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ 'ਤੇ ਪੈ ਰਿਹਾ ਸੀ ਉਨ੍ਹਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ


. ਬਲਬੀਰ ਸਿੰਘ ਸਿੱਧੂ ਨੇ ਅਗੇ ਦੱਸਿਆ ਕਿ ਨੋਵਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (..ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Curfew: More than 26000 new drug addicts registered at drug addiction centers