ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁੱਧ ਦੀ ਪਰਖ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਲੈਬਾਟਰੀਆਂ ਸਥਾਪਤ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਪਰਖ ਮੁਫ਼ਤ ਕੀਤੀ ਜਾਵੇਗੀ

 

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿੱਚ ਚਲਾਈਆਂ ਜਾਰੀਆਂ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰ 'ਤੇ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਅਤੇ ਸੂਬੇ ਦੇ ਲੋਕਾਂ ਨੂੰ ਬਿਨਾਂ ਮਿਲਾਵਟਰ ਦੇ ਦੁੱਧ ਉਪਲਬੱਧ ਕਰਵਾਉਣ ਲਈ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਹਨ।

 

ਦੁੱਧ ਦੀ ਜਾਂਚ ਦੇ ਨਤੀਜੇ ਮੌਕੇ 'ਤੇ ਹੀ ਖਪਤਕਾਰ ਨੂੰ ਦਿੱਤੇ ਜਾਣਗੇ

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ। ਕੋਈ ਵੀ ਖਪਤਕਾਰ ਆਪਣੇ ਜ਼ਿਲ੍ਹੇ ਦੇ ਦਫ਼ਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿੱਚ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ 50 ਗ੍ਰਾਮ ਬਿਨਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਦੀ ਜਾਂਚ ਮੁਫਤ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਮੌਕੇ 'ਤੇ ਹੀ ਦਿੱਤਾ ਜਾਵੇਗਾ।

 

ਸ੍ਰੀ ਬਾਜਵਾ ਨੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੁੱਧ ਪਰਖ ਕਰਵਾ ਕੇ ਅਸੀਂ ਯਕੀਨੀ ਬਣਾ ਸਕਦੇ ਹਾਂ ਕਿ ਅਸੀਂ ਜਿਸ ਭਾਅ ਦੁੱਧ ਖ਼ਰੀਦਦੇ ਹਾਂ ਕਿ ਉਹ ਸਾਡੇ ਪੈਸਿਆਂ ਦਾ ਪੂਰਾ ਮੁੱਲ ਮੋੜਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਸਕਦਾ ਹੈ ਕੀ ਦੁੱਧ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਕੋਈ ਹਾਨੀਕਾਰਕ ਤੱਤ ਤਾਂ ਨਹੀਂ ਪਿਲਾ ਰਹੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Dairy Development Department has set up laboratories at district level for milk testing