ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਲਬੀਰ ਕਤਲ ਕਾਂਡ: ਅਕਾਲੀ ਦਲ ਨੇ SSP ਦਫ਼ਤਰ ਬਟਾਲਾ ਅੱਗੇ ਲਾਇਆ ਧਰਨਾ, ਕੀਤੀ ਨਾਹਰੇਬਾਜ਼ੀ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ 18 ਨਵੰਬਰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਐੱਸਐੱਸਸੀ ਦਫ਼ਤਰ ਬਟਾਲਾ ਵਿਖੇ ਅਕਾਲੀ ਦਲ ਵਲੋਂ ਧਰਨਾ ਲਾਇਆ ਗਿਆ ਹੈ।

 

 

 

ਇਸ ਸਮੇਂ ਬੋਲਦਿਆਂ ਅਕਾਲੀ ਦਲ ਦੇ ਸਥਾਨਕ ਆਗੂਆਂ ਵਿਧਾਇਕ ਲੋਧੀਨੰਗਲ, ਗੁਰਜੀਤ ਸਿੰਘ ਬਿਜਲੀਵਾਲ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਰਮਨਦੀਪ ਸਿੰਘ ਸੰਧੂ ਅਤੇ ਸੋਨੂੰ ਲੰਗਾਹ ਨੇ ਦੱਸਿਆ ਕਿ ਅਜੇ ਤੱਕ ਪੁਲਿਸ ਕਾਤਲਾਂ ਨੂੰ ਫੜਨ ਵਿੱਚ ਨਾਕਾਮ ਸਿੱਧ ਹੋਈ ਹੈ ਅਤੇ ਕਾਂਗਰਸ ਦੀ ਸ਼ਹਿ 'ਤੇ ਗੈਂਗਸਟਰਾਂ ਨੇ ਬੇਰਹਿਮੀ ਨਾਲ ਢਿੱਲਵਾਂ ਦਾ ਕਤਲ ਕੀਤਾ।   

 

ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮ੍ਰਿਤਕ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਵਿਰੁਧ ਰੋਸ ਮੁਜ਼ਾਹਰਾ ਕੀਤਾ ਅਤੇ ਨਾਹਰੇਬਾਜ਼ੀ ਵੀ ਕੀਤੀ।

 

ਜ਼ਿਕਰਯੋਗ ਹੈ ਕਿ ਇਹ ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਦੀ ਜਾਂਚ ਲਈ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ 5 ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਹੈ। 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dalbir murder case: dharna has been set up by the Akali Dal at the SSC office in Batala