ਅਗਲੀ ਕਹਾਣੀ

ਤਸ਼ੱਦਦ ਦੇ ਸ਼ਿਕਾਰ ਸੰਗਰੂਰ ਦੇ ਦਲਿਤ ਨੌਜਵਾਨ ਦੀ PGI ਚੰਡੀਗੜ੍ਹ ’ਚ ਮੌਤ

ਤਸ਼ੱਦਦ ਦੇ ਸ਼ਿਕਾਰ ਸੰਗਰੂਰ ਦੇ ਦਲਿਤ ਨੌਜਵਾਨ ਦੀ PGI ਚੰਡੀਗੜ੍ਹ ’ਚ ਮੌਤ

ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲ ਦੇ 37 ਸਾਲਾ ਉਸ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ’ਚ ਅੱਜ ਤੜਕੇ ਚਾਰ ਵਜੇ ਮੌਤ ਹੋ ਗਈ ਹੈ, ਜਿਸ ਨੂੰ ਬੀਤੀ 7 ਨਵੰਬਰ ਨੂੰ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਸੀ। ਜਗਮੇਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਲੜਕੀਆਂ ਛੱਡ ਗਏ ਹਨ।

 

 

ਹਾਲੇ ਕੱਲ੍ਹ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਇਸ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿੱਚ ਆਉਂਦੀ 28 ਨਵੰਬਰ ਤੱਕ ਰਿਪੋਰਟ ਤਲਬ ਕੀਤੀ ਸੀ

 

 

ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਸੀ ਕਿ ਇਹ ਮਾਮਲਾ ਅਖ਼ਬਾਰ ਵਿੱਚ ਪ੍ਰਕਾਸ਼ਤ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

 

 

ਦੱਸਣਯੋਗ ਹੈ ਕਿ ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦਿਮਾਗ਼ੀ ਤੌਰ ਉੱਤੇ ਪਰੇਸ਼ਾਨ ਵਿਅਕਤੀ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ।

 

 

ਇੰਨਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dalit youth of Sangrur dies in PGI Chandigarh who was beaten