ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 9 ਜ਼ਿਲ੍ਹਿਆਂ ’ਚ ਦੋਬਾਰਾ ਹੜ੍ਹ ਦਾ ਖ਼ਤਰਾ

ਪੰਜਾਬ ਦੇ 9 ਜ਼ਿਲ੍ਹਿਆਂ ’ਚ ਦੋਬਾਰਾ ਹੜ੍ਹ ਦਾ ਖ਼ਤਰਾ

ਮੀਂਹ ਤੇ ਭਾਖੜਾ ਬੰਨ੍ਹ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਹਾਲੇ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਾਸੀ ਸੰਭਲੇ ਨਹੀਂ ਹਨ ਕਿ ਅਗਲੇ ਦੋ ਦਿਨਾਂ ਬਾਅਦ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਦੋਬਾਰਾ ਹੜ੍ਹ ਆਉਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।

 

 

ਇਸ ਵਾਰ ਪੌਂਗ ਬੰਨ੍ਹ ਤੋਂ ਪਾਣੀ ਛੱਡਿਆ ਜਾਣਾ ਹੈ ਤੇ ਉਸ ਦੇ ਪਾਣੀ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਜਲੰਧਰ, ਕਪੂਰਥਲਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।

 

 

ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਰ ਤਰ੍ਹਾਂ ਦੇ ਇੰਤਜ਼ਾਮ ਕਰਨ ਦੀ ਹਦਾਇਤ ਵੀ ਜਾਰੀ ਕਰ ਦਿੱਤੀ ਗਈ ਹੈ। ਦਰਅਸਲ, ਕੁੱਲੂ ਤੇ ਕਾਂਗੜਾ ਦੀਆਂ ਪਹਾੜੀਆਂ ਉੱਤੇ ਲਗਾਤਾਰ ਮੀਂਹ ਕਾਰਨ ਪੌਂਗ ਬੰਨ੍ਹ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਗਿਆ ਹੈ; ਇਸ ਲਈ ਵਾਧੂ ਪਾਣੀ ਛੱਡਿਆ ਜਾਣਾ ਹੈ।

 

 

ਅਗਲੇ ਦੋ ਦਿਨਾਂ ਵਿੱਚ ਇੱਥੋਂ 26,000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਅਗਲੇ ਦੋ ਦਿਨਾਂ ਦੌਰਾਨ ਟਰਬਾਈਨ ਤੋਂ 12,000 ਕਿਊਸਿਕ ਤੇ ਸਪਲਿਵੇਅ ’ਚ 14,000 ਕਿਊਸਿਕ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਹੈ।

 

 

ਇਹ ਪਾਣੀ ਬਿਆਸ ਦਰਿਆ ਵਿੱਚੋਂ ਦੀ ਹੁੰਦਾ ਹੋਇਆ ਹਰੀਕੇ ਪੱਤਣ ’ਤੇ ਸਤਲੁਜ ਦਰਿਆ ਵਿੱਚ ਜਾ ਕੇ ਮਿਲੇਗਾ। ਉਂਝ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪਾਣੀ ਜ਼ਿਆਦਾ ਨਹੀਂ ਹੈ; ਉਸ ਨੂੰ ਕੰਟਰੋਲ ਕਰ ਲਿਆ ਜਾਵੇਗਾ। ਫਿਰ ਸਾਵਧਾਨੀ ਵਜੋਂ ਪਹਿਲਾਂ ਹੀ ਸਾਰੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Danger of flood again in Punjab s 9 Districts