ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪਾਕਿ ਅੱਤਵਾਦੀਆਂ ਦਾ ਖ਼ਤਰਾ, ਪਹਿਲੀ ਕਮਾਂਡੋ ਬਟਾਲੀਅਨ ਦਾ SOG ’ਚ ਰਲ਼ੇਵਾਂ

ਪੰਜਾਬ ’ਚ ਪਾਕਿ ਅੱਤਵਾਦੀਆਂ ਦਾ ਖ਼ਤਰਾ, ਪਹਿਲੀ ਕਮਾਂਡੋ ਬਟਾਲੀਅਨ ਦਾ SOG ’ਚ ਰਲ਼ੇਵਾਂ

ਗੈਰ-ਰਵਾਇਤੀ ਅੱਤਵਾਦ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਹੁਲਾਰਾ ਅਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪਹਿਲੀ ਕਮਾਂਡੋ ਬਟਾਲੀਅਨ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐਸ..ਜੀ – SOG) ' ਰਲੇਵੇਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 


ਇਸ ਰਲੇਵੇਂ ਦੇ ਵਾਸਤੇ ਐਸ..ਜੀ ਲਈ ਵਾਧੂ 16.54 ਕਰੋੜ ਰੁਪਏ ਰੱਖੇ ਗਏ ਹਨ ਜਿਨ੍ਹਾਂ ਦੀ ਵਰਤੋਂ ਹਥਿਆਰਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦਾ ਪੱਧਰ ਚੁੱਕਣ ਤੋਂ ਇਲਾਵਾ ਵਿਸ਼ੇਸ਼ ਮੁਹਾਰਤ ਫੋਰਸ ਨੂੰ ਉਤਸ਼ਾਹਤ ਕਰਨ ਲਈ ਕੀਤੀ ਜਾਵੇਗੀ ਕੈਪਟਨ ਅਮਰਿੰਦਰ ਸਿੰਘ ਨੇ ਕਮਾਂਡੋਜ਼ ਨੂੰ ਜ਼ੋਖਮ ਭੱਤਾ ਦੇਣ ਦੇ ਪ੍ਰਸਤਾਵ ਨੂੰ ਵੀ ਸਹਿਮਤੀ ਦੇ ਦਿੱਤੀ ਹੈ ਜੋ ਮੁੱਢਲੀ ਤਨਖਾਹ ਦੀ 40 ਫੀਸਦੀ ਦਰ ਨਾਲ ਦਿੱਤਾ ਜਾਵੇਗਾ

 

 

ਮੁੱਖ ਮੰਤਰੀ ਨੇ ਇਹ ਐਲਾਨ ਅੱਤਵਾਦ ਨਾਲ ਨਿਪਟਣ ਲਈ ਪੁਲਿਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਜਾਇਜ਼ਾ ਮੀਟਿੰਗ ਦੇ ਦੌਰਾਨ ਕੀਤਾ ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਇਨ੍ਹਾਂ ਫੈਸਲਿਆਂ ਬਾਰੇ ਰਸਮੀ ਪ੍ਰਸਤਾਵ ਮੰਤਰੀ ਮੰਡਲ ਦੇ ਅੱਗੇ ਰਖਿਆ ਜਾਵੇਗਾ
ਅੱਤਵਾਦ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੇ ਵਿਰੁੱਧ ਗੈਰ-ਰਵਾਇਤੀ ਢੰਗ ਤਰੀਕਿਆਂ ਜਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੇ ਅੱਤਵਾਦ ਵਿਰੋਧੀ ਉਪਕਰਣ ਵਿੱਚ ਪਰਿਵਰਤਨ ਲਿਆਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਵਿਸ਼ਵ ਦਾ ਮੁਹਾਂਦਰਾ ਬਦਲਣ ਦੇ ਮੱਦੇਨਜ਼ਰ ਐਸ..ਜੀ ਦੀ ਭੂਮਿਕਾ ਬਹੁਤ ਅਹਿਮ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 


ਐਸ..ਜੀ ਨੂੰ ਇੱਕ ਵਿਸ਼ੇਸ਼ ਤੇ ਅਤਿ ਸਮਰੱਥ ਯੂਨਿਟ ਬਣਾਉਣ ਲਈ ਆਪਣੀ ਨਿੱਜੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਨੂੰ ਸਮਰੱਥ ਬਣਾਉਣ ਦੇ ਰਾਹ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਪਾਕਿਸਤਾਨ ਆਧਾਰਿਤ ਅੱਤਵਾਦੀ ਜਥੇਬੰਦੀਆਂ ਵੱਲੋਂ ਸਰਹੱਦ ਪਾਰੋਂ ਅਤੇ ਸਥਾਨਕ ਪੱਧਰ 'ਤੇ ਅੱਤਵਾਦ ਦੇ ਪੈਦਾ ਕੀਤੇ ਜਾ ਰਹੇ ਗੰਭੀਰ ਖਤਰਿਆਂ ਨੂੰ ਨੋਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਮੇਂ ਦੌਰਾਨ ਮਜ਼ਬੂਤ ਫੋਰਸ ਦੀ ਜ਼ਰੂਰਤ ਹੋਰ ਵੀ ਵਧ ਗਈ ਹੈ

 


ਇਸ ਤੋਂ ਪਹਿਲਾਂ ਐਸ..ਜੀ ਦੇ .ਡੀ.ਜੀ.ਪੀ. ਨੇ ਪੇਸ਼ਕਾਰੀ ਕਰਦੇ ਹੋਏ ਮੁੱਖ ਮੰਤਰੀ ਨੂੰ ਪਟਿਆਲਾ ਵਿੱਖੇ ਬਹਾਦਰਗੜ੍ਹ ਕਿਲੇ ' ਕਮਾਂਡੋਜ਼ ਦੀ ਟ੍ਰੇਨਿੰਗ ਡਰਿਲ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਲੜਾਈ ਸਬੰਧੀ ਮੁਕਾਬਲਿਆਂ ਦੌਰਾਨ ਸਿਖਾਂਦਰੂਆਂ ਵੱਲੋਂ ਰਾਸ਼ਟਰੀ ਪੱਧਰ 'ਤੇ ਜਿੱਤੇ ਵੱਖ-ਵੱਖ ਐਵਾਰਡਾਂ ਬਾਰੇ ਵੀ ਦੱਸਿਆ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Danger of Pak Terrorists in Punjab First Commando Batallion Merges into SOG