ਅਗਲੀ ਕਹਾਣੀ

ਦਿਆਲ ਸਿੰਘ ਕੋਲਿਆਂਵਾਲੀ ਨੂੰ 16 ਜਨਵਰੀ ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਅਦਾਲਤ ਨੇ 16 ਜਨਵਰੀ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਅਦਾਲਤ ਦੇ ਹੁਕਮਾਂ ਮੁਤਾਬਕ ਇਸ ਮਾਮਲੇ ਤੇ ਅਗਲੀ ਸੁਣਵਾਈ ਵੀਡਿਓ ਕਾਨਫ਼ਰੰਸ ਦੁਆਰਾ ਕੀਤੀ ਜਾਵੇਗੀ।

 

ਦਿਆਲ ਸਿੰਘ ਕੋਲਿਆਂਵਾਲੀ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਦਿਆਲ ਸਿੰਘ ਕੋਲਿਆਂਵਾਲੀ ਨੂੰ 21 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਵੱਲੋਂ ਉਨ੍ਹਾਂ 14 ਦਿਨਾਂ ਵਾਸਤੇ ਨਿਆਂਇਕ ਹਿਰਾਸਤ `ਚ ਭੇਜ ਦਿੱਤਾ ਗਿਆ ਸੀ।

 

ਜਿ਼ਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ `ਚ ਦਿਆਲ ਸਿੰਘ ਕੋਲਿਆਂਵਾਲੀ ਪੁਲਿਸ ਰਿਮਾਂਡ `ਤੇ ਚੱਲ ਰਹੇ ਸਨ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dayal Singh kolianvali sent to judicial custody till Jan 16