ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਣਤੰਤਰ ਦਿਵਸ ਮੌਕੇ ਡੀਸੀ ਫ਼ਾਜ਼ਿਲਕਾ ਨੇ ਲਹਿਰਾਇਆ ਕੌਮੀ ਝੰਡਾ

1 / 2ਗਣਤੰਤਰ ਦਿਵਸ ਮੌਕੇ ਡੀਸੀ ਫ਼ਾਜ਼ਿਲਕਾ ਨੇ ਲਹਿਰਾਇਆ ਕੌਮੀ ਝੰਡਾ

2 / 2ਗਣਤੰਤਰ ਦਿਵਸ ਮੌਕੇ ਡੀਸੀ ਫ਼ਾਜ਼ਿਲਕਾ ਨੇ ਲਹਿਰਾਇਆ ਕੌਮੀ ਝੰਡਾ

PreviousNext

 5 ਕਰੋੜ ਦੀ ਲਾਗਤ ਨਾਲ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਛੇਤੀ, ਸਕੂਲਾਂ ਨੂੰ ਸੋਮਵਾਰ ਦੀ ਛੁੱਟੀ ਦਾ ਐਲਾਨ 

 ਲੋੜਵੰਦਾਂ ਨੂੰ 30 ਸਲਾਈ ਮਸ਼ੀਨਾਂ, 15 ਟਰਾਈਸਾਇਕਲ ਅਤੇ 5 ਵਹੀਲ ਚੇਅਰਾਂ ਦੀ ਵੰਡ

ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ  ਮਨਪ੍ਰੀਤ ਸਿੰਘ ਛੱਤਵਾਲ ਨੇ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ, ਪੰਜਾਬੀਆਂ ਅਤੇ ਫ਼ਾਜਿਲਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਦੀ ਵਿਸ਼ੇਸ਼ ਸਹੂਲਤ ਲਈ ਆਬਾਦੀ ਵਾਲੇ ਇਲਾਕੇ ਤੋਂ ਬਾਹਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਕਰਵਾਈ ਜਾ ਰਹੀ ਹੈ। 

 

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਜੀ ਦੀ ਤਰਫੋਂ ਆਸਫ ਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ। ਇਸ ਉਪਰੰਤ ਸ. ਛੱਤਵਾਲ ਵੱਲੋਂ ਐਮ.ਆਰ. ਕਾਲਜ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਸ. ਭੁਪਿੰਦਰ ਸਿੰਘ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਰਾਹੁਲ ਭਾਰਦਵਾਜ ਵੀ ਉਨ੍ਹਾਂ ਦੇ ਨਾਲ ਸਨ। 

 

ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਆਜ਼ਾਦੀ ਘੁਲਾਟੀਆਂ ਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। 

 

ਮੁੱਖ ਮਹਿਮਾਨ ਵੱਲੋਂ ਇਸ ਤੋਂ ਬਾਅਦ ਲੋੜਵੰਦਾਂ ਨੂੰ 30 ਸਲਾਈ ਮਸ਼ੀਨਾਂ, 15 ਟਰਾਈਸਾਇਕਲ ਅਤੇ 5 ਵਹੀਲ ਚੇਅਰਾਂ ਦੀ ਵੰਡ ਕੀਤੀ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਨਾ ਖੱਟਣ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ ਪਰੇਡ ਕਮਾਂਡਰ ਤੇ ਵੱਖ-ਵੱਖ ਟੁਕੜੀਆਂ ਦੇ ਕਮਾਂਡਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ ਗਈਆਂ। 

 

ਸਮਾਰੋਹ ਦੇ ਅੰਤ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਦੀਆਂ ਵਿਦਿਆਰਥਣਾਂ ਅਤੇ ਜ਼ਿਲ੍ਹੇ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਸਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

 

ਮੁੱਖ ਮਹਿਮਾਨ ਜੀ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਯੋਜਨਾਂਵਾਂ ਸਬੰਧੀ ਕਿਤਾਬ ਰਿਲੀਜ਼ ਕੀਤੀ ਗਈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DC Fazilka hoists national flag on Republic Day