ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਤਲੁਜ 'ਚ ਪਾਣੀ ਦਾ ਪੱਧਰ ਵੱਧਣ 'ਤੇ ਅਫ਼ਸਰਾਂ ਨੂੰ ਮੁਸਤੈਦ ਰਹਿਣ ਦੇ ਹੁਕਮ

ਅਧਿਕਾਰੀ ਸਤਲੁਜ ਦਰਿਆ ਨੇੜਲੇ ਪਿੰਡਾ ਦਾ ਦੌਰਾ ਕਰਕੇ ਲੋੜ ਅਨੁਸਾਰ ਯੋਗ ਪ੍ਰਬੰਧ ਕਰਨ 


ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧਣ 'ਤੇ ਖੇਤਰ ਵਿੱਚ ਤਾਇਨਾਤ ਸਰਕਾਰੀ ਅਮਲੇ ਨੂੰ ਤਿਆਰ-ਬਰ-ਤਿਆਰ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ। 

 

ਇਸ ਤੋਂ ਇਲਾਵਾ ਅਫ਼ਸਰਾਂ ਨੂੰ ਸਮੇਂ-ਸਮੇਂ ਸਿਰ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ, ਲੋੜ ਅਨੁਸਾਰ ਤੁਰੰਤ ਯੋਗ ਪ੍ਰੰਬਧ ਕਰਨ ਅਤੇ ਸਥਿਤੀ ਬਾਰੇ ਡਿਪਟੀ ਤੁਰੰਤ ਕਮਿਸ਼ਨਰ ਦਫਤਰ ਨੂੰ ਜਾਣੂ ਕਰਾਉਣ ਲਈ ਵੀ ਪਾਬੰਦ ਕੀਤਾ ਗਿਆ ਹੈ।

 

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ 'ਤੇ ਇਹ ਪਾਣੀ ਹੁਸੈਨੀਵਾਲਾ ਹੈੱਡ ਫ਼ਿਰੋਜ਼ਪੁਰ ਤੋਂ ਸਤਲੁਜ ਦਰਿਆ ਵਿੱਚ ਛੱਡਿਆ ਜਾਣਾ ਹੈ, ਜੋ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਦਰਿਆ ਨਾਲ ਲਗਦੇ ਨੀਵੇਂ ਇਲਾਕਿਆਂ ਵਿੱਚ ਆਉਣ ਦੀ ਸੰਭਾਵਨਾ ਹੈ। 

 

ਇਸ ਲਈ ਸਬ ਡਿਵੀਜ਼ਨ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿੱਚ ਸਮੂਹ ਸਬੰਧਤ ਅਧਿਕਾਰੀ ਰੈੱਡ ਅਲਰਟ ਸਮਝਦੇ ਹੋਏ ਆਪਣੀਆਂ-ਆਪਣੀਆਂ ਫ਼ੋਰਸ ਟੀਮਾਂ ਨੂੰ ਤਿਆਰ ਰਹਿਣ ਦੇ ਆਦੇਸ਼ ਦੇਣ, ਸਬ ਡਿਵੀਜ਼ਨ ਵਿੱਚ ਚਲ ਰਹੇ ਹੜ੍ਹ ਕੰਟਰੋਲ ਰੂਮ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਯਕੀਨੀ ਬਣਾਉਣ ਕਿ ਕੰਟਰੋਲ ਰੂਮ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ।

ਸ. ਛੱਤਵਾਲ ਵੱਲੋਂ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਸਬੰਧਤ ਅਧਿਕਾਰੀ ਸਮੇਂ-ਸਮੇਂ ਸਿਰ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਦੇ ਰਹਿਣ ਅਤੇ ਲੋੜ ਅਨੁਸਾਰ ਤੁਰੰਤ ਯੋਗ ਪ੍ਰੰਬਧ ਕਰਕੇ ਮੌਕੇ ਮੁਤਾਬਕ ਮੌਜੂਦਾ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਜਾਣੂ ਕਰਵਾਉਂਦੇ ਰਹਿਣ। 

 

ਡਿਪਟੀ ਕਮਿਸ਼ਨਰ ਵੱਲੋਂ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਐਸ.ਡੀ.ਐਮ. ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਤਲੁਜ ਦਰਿਆ ਨੇੜਲੇ ਪਿੰਡਾਂ ਵਿਚ ਆਪਣੀ ਪੱਧਰ 'ਤੇ ਫ਼ੋਰਸ ਟੀਮਾਂ ਤਿਆਰ ਕੀਤੀਆਂ ਜਾਣ। 
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DC orders officials to stay alert on satluj water level