ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

DCFA ਪਰਮਜੀਤ ਸਿੰਘ ਹੋਏ ਸੇਵਾ-ਮੁਕਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀ.ਸੀ.ਐਫ.ਏ.) ਵਜੋਂ ਸੇਵਾਵਾਂ ਨਿਭਾਉਣ ਮਗਰੋਂ ਐਸ.ਏ.ਐਸ. ਕਾਡਰ ਦੇ ਸੀਨੀਅਰ ਅਧਿਕਾਰੀ ਸ੍ਰੀ ਪਰਮਜੀਤ ਸਿੰਘ ਅੱਜ ਸੇਵਾ ਮੁਕਤ ਹੋ ਗਏ।

 

ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਅਨਿੰਦਿਤਾ ਮਿੱਤਰਾ, ਵਧੀਕ ਡਾਇਰੈਕਟਰ (ਪ੍ਰੈੱਸ) ਡਾ. ਸੇਨੂ ਦੁੱਗਲ, ਮੁੱਖ ਮੰਤਰੀ ਦੇ ਵਧੀਕ ਡਾਇਰੈਕਟਰ (ਪ੍ਰੈਸ) ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ (ਪ੍ਰੈੱਸ) ਡਾ. ਅਜੀਤ ਕੰਵਲ ਸਿੰਘ, ਜੁਆਇੰਟ ਡਾਇਰੈਕਟਰ (ਇਸ਼ਤਿਹਾਰ) ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ (ਖੇਤਰ) ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਜੁਆਇੰਟ ਡਾਇਰੈਕਟਰ ਸ੍ਰੀ ਕੇ.ਐਲ. ਰੱਤੂ ਅਤੇ ਪੀ.ਆਰ. ਆਫੀਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਵਦੀਪ ਸਿੰਘ ਗਿੱਲ ਸਣੇ ਸਮੂਹ ਅਹੁਦੇਦਾਰਾਂ ਨੇ ਸੇਵਾਮੁਕਤ ਅਧਿਕਾਰੀ ਵੱਲੋਂ ਲਗਨ ਅਤੇ ਤਨਦੇਹੀ ਨਾਲ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

ਸਾਲ 1982 ਵਿੱਚ ਸਰਕਾਰੀ ਸੇਵਾ ਵਿੱਚ ਆ ਕੇ ਵੱਖ-ਵੱਖ ਵਿਭਾਗਾਂ ਵਿੱਚ ਕਈ ਅਹੁਦਿਆਂ ਉਤੇ 38 ਸਾਲ ਸੇਵਾ ਨਿਭਾਉਣ ਵਾਲੇ ਡੀ.ਸੀ.ਐਫ.ਏ. ਸ੍ਰੀ ਪਰਮਜੀਤ ਸਿੰਘ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਚਾਰ ਸਾਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕੀਤਾ।

 

ਵਿਭਾਗ ਦੇ ਲੇਖੇ-ਜੋਖਿਆਂ ਨੂੰ ਦਰੁਸਤ ਰੱਖਣ ਵਿੱਚ ਮਾਹਰ ਮੰਨੇ ਜਾਂਦੇ ਸ੍ਰੀ ਪਰਮਜੀਤ ਸਿੰਘ ਆਪਣੀ ਕਾਰਜ ਕੁਸ਼ਲਤਾ ਨਾਲ ਉੱਚ ਅਧਿਕਾਰੀਆਂ ਦੀ ਤਾਰੀਫ਼ ਦੇ ਪਾਤਰ ਬਣਦੇ ਰਹੇ।

 

ਇਸ ਮੌਕੇ ਲੇਖਾ ਸ਼ਾਖਾ ਦੇ ਕੈਸ਼ੀਅਰ ਸ੍ਰੀ ਲਖਵਿੰਦਰ ਅੱਤਰੀ, ਸੀਨੀਅਰ ਸਹਾਇਕ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਕਈ ਕਰਮਚਾਰੀ ਮੌਜੂਦ ਰਹੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DCFA Paramjit Singh retires