ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਕੋਟਕਪੂਰਾ ਪੁੱਜੀ, ਡੇਰਾ ਪ੍ਰੇਮੀ ਪੁੱਜਣੇ ਸ਼ੁਰੂ

ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਕੋਟਕਪੂਰਾ ਪੁੱਜੀ, ਡੇਰਾ ਪ੍ਰੇਮੀ ਪੁੱਜਣੇ ਸ਼ੁਰੂ

ਬੀਤੇ ਦਿਨ ਨਾਭਾ ਦੇ ਜੇਲ੍ਹ ਵਿਚ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਅੱਜ ਮ੍ਰਿਤਕ ਦੇਹ ਕੋਟਕਪੂਰਾ ਦੇ ਡੇਰਾ ਵਿਖੇ ਪਹੁੰਚ ਗਈ।  ਕੋਟਕਪੂਰਾ ਦੇ ਡੇਰੇ ਵਿਚ ਵੱਡੀ ਗਿਣਤੀ ਵਿਚ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ।  ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖਤ ਪ੍ਰਬੰਧ ਚੁੱਕੇ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ।

 

ਇਸ ਤੋਂ ਪਹਿਲਾਂ ਮਹਿੰਦਰਪਾਲ ਬਿੱਟੂ ਨਾਭਾ ਸਿਵਲ ਹਸਪਤਾਲ ’ਚ ਤੜਕਸਾਰ 4 ਵਜੇ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਕੀਤੇ ਜਾਣ ਤੋਂ ਬਾਅਦ ਲਾਸ਼ ਵਾਰਸਾ ਨੂੰ ਸੌਂਪ ਦਿੱਤੀ ਗਈ ਸੀ। ਮ੍ਰਿਤਕ ਦਾ ਪਰਿਵਾਰ ਮ੍ਰਿਤਕ ਦੇਹ ਨੂੰ ਲੈ ਕੋਟਕਪੂਰਾ ਲਈ ਕੀਤੀ ਰਵਾਨਾ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸਖਤ ਸੁਰੱਖਿਆ ਪ੍ਰਬੰਧ, ਅਮਨ ਕਾਨੂੰਨ ਦੀ ਸਥਿਤੀ ਦੇ ਮਦੇ ਨਜ਼ਰ ਪੁਲਿਸ ਫੋਰਸ ਨਾਲ ਰਵਾਨਾ ਕੀਤੀ ਗਈ ਸੀ।

 

ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮਹਿੰਦਰ ਸਿੰਘ ਬਿੱਟੂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਮਹਿੰਦਰਪਾਲ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਮਹਿੰਦਰਪਾਲ ਬਿੱਟੂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿਸਦਾ ਬੀਤੇ ਕੱਲ੍ਹ ਜੇਲ੍ਹ ਵਿਚ ਕਤਲ ਕਰ ਦਿੱਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Deadbody of Mohinder Pal Bittu reached Kotkapura