ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਰੀਦਕੋਟ 'ਚ ਪਰਾਲੀ ਸਾੜਨ 'ਤੇ ਮਾਮਲੇ ਦਰਜ ਹੋਣ ਵਿਰੁਧ ਅੰਦੋਲਨ ਕਰਨ ਵਾਲੇ ਕਿਸਾਨ ਦੀ ਮੌਤ

ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਵਿਖੇ ਅੰਦੋਲਨ ਕਰ ਰਹੇ ਇੱਕ ਕਿਸਾਨ, ਪਰਾਲੀ ਸਾੜਨ ਦੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ, ਵਿਰੋਧ ਸਥਾਨ 'ਤੇ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ।
 

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟੜਾ ਕੋਰੀਆਂਵਾਲਾ ਦੇ ਵਸਨੀਕ 50 ਸਾਲਾ ਜਗਸੀਰ ਸਿੰਘ ਨੇ ਸਵੇਰੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਜੈਤੋ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
 

ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਸਿੱਧੂਪੁਰ ਦੇ ਬੈਨਰ ਹੇਠਲੇ ਕਿਸਾਨ ਜੈਤੋ ਵਿੱਚ ਪਰਾਲੀ ਸਾੜਨ ਦੀਆਂ ਦਰਜ ਹੋਈਆਂ ਐਫਆਈਆਰਜ਼ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚਾਰ ਹਫ਼ਤਿਆਂ ਤੋਂ ਧਰਨੇ ‘ਤੇ ਬੈਠੇ ਹਨ।
ਉਪ ਪੁਲਿਸ ਕਪਤਾਨ ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫਿਲਹਾਲ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਚੱਲ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death of agitating farmer against registering cases on stubble burning