ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ: ਮੰਤਰੀ ਤੇ ਵਿਧਾਇਕ ਵਿਰੁੱਧ ਸ਼ਿਕਾਇਤ

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ: ਮੰਤਰੀ ਤੇ ਵਿਧਾਇਕ ਵਿਰੁੱਧ ਸ਼ਿਕਾਇਤ

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦਾ ਵਿਵਾਦ ਹੁਣ ਹੋਰ ਵੀ ਵਧਦਾ ਜਾ ਰਿਹਾ ਹੈ। ਹੁਣ ਬਾਜਾਖਾਨਾ ਥਾਣੇ ’ਚ ਇਸ ਬਾਰੇ ਇੱਕ ਨਵੀਂ ਸ਼ਿਕਾਇਤ ਦਿੱਤੀ ਗਈ ਹੈ; ਜਿਸ ਵਿੱਚ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਸਮੇਤ ਬਰਗਾੜੀ ਪੁਲਿਸ ਚੌਕੀ ਦੇ ਇੰਚਾਰਜ ASI ਗੁਰਵਿੰਦਰ ਸਿੰਘ, ਹੌਲਦਾਰ ਜਗਸੀਰ ਸਿੰਘ, ਪਾੱਵਰਕਾੱਮ ਦੇ ਕਾਰਜਕਾਰੀ ਇੰਜੀਨੀਅਰ ਕੰਵਲਜੀਤ ਸਿੰਘ, ਐੱਸਡੀਓ ਬਲਜਿੰਦਰ ਸਿੰਘ, JE ਤੇਜਪਾਲ ਦੇ ਨਾਲ–ਨਾਲ ਇੱਕ ਕੇਸ ਵਿੱਚ ਨਾਮਜ਼ਦ ਹੋ ਚੁੱਕੇ ਬਹਿਬਲ ਕਲਾਂ ਦੇ ਕਾਂਗਰਸੀ ਆਗੂ ਮਨਜਿੰਦਰ ਸਿੰਘ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ।

 

 

ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਸਲਾ ਸੁਲਝਾਉਣ ਦੇ ਇਰਾਦੇ ਨਾਲ ਸਵਰਗੀ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਦੀ ਮੁਲਾਕਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਕਰਵਾਈ ਸੀ।

 

 

ਉਸ ਤੋਂ ਬਾਅਦ ਮੁੱਖ ਮੰਤਰੀ ਦੀ ਹਦਾਇਤ ’ਤੇ ਜ਼ਿਲ੍ਹਾ ਪੁਲਿਸ ਨੇ ਜਸਵੀਰ ਕੌਰ ਦੇ ਬਿਆਨ ’ਤੇ ਬਹਿਬਲ ਕਲਾਂ ਦੇ ਕਾਂਗਰਸੀ ਆਗੂ ਮਨਜਿੰਦਰ ਸਿੰਘ ਸਮੇਤ ਤਿੰਨ ਜਣਿਆਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ ਪਰ ਪੁਲਿਸ ਦੀ ਕਾਰਵਾਈ ਤੋਂ ਪਰਿਵਾਰ ਸੰਤੁਸ਼ਟ ਨਹੀਂ ਹੈ।

 

 

ਇੱਥੇ ਵਰਨਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦਾ ਬੀਤੀ 15 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਸ ਮੌਤ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਉੱਤੇ ਗਵਾਹੀ ਮੁੱਕਰਨ ਦਾ ਦਬਾਅ ਪੈਣ ਬਾਰੇ ਦੱਸਿਆ ਸੀ ਤੇ ਇਸ ਦੇ ਪਿੱਛੇ ਕਥਿਤ ਤੌਰ ’ਤੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਦੀ ਸ਼ਹਿ ਹੋਣ ਦੇ ਦੋਸ਼ ਲਾਏ ਸਨ।

 

 

ਇਹ ਕਾਂਡ ਸਾਹਮਣੇ ਆਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਨਾਲ ਸਵਰਗੀ ਸ੍ਰੀ ਸੁਰਜੀਤ ਸਿੰਘ ਦੇ ਘਰ ਪੁੱਜੇ ਸਨ।

 

 

ਤਦ ਪਰਿਵਾਰ ਨੇ ਪੁਲਿਸ ਨੂੰ ਜਿਹੜੀ ਸ਼ਿਕਾਇਤ ਦਿੱਤੀ ਸੀ; ਉਸ ਵਿੱਚ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਦਾ ਨਾਂਅ ਨਹੀਂ ਸੀ ਪਰ ਕੱਲ੍ਹ ਸੋਮਵਾਰ ਨੂੰ ਥਾਣਾ ਬਾਜਾਖਾਨਾ ਨੂੰ ਦਿੱਤੀ ਸ਼ਿਕਾਇਤ ਵਿੱਚ ਸ੍ਰੀਮਤੀ ਜਸਬੀਰ ਕੌਰ ਨੇ ਕੈਬਿਨੇਟ ਮੰਤਰੀ ਤੇ ਵਿਧਾਇਕ ਦਾ ਨਾਂਅ ਵੀ ਆਪਣੀ ਸ਼ਿਕਾਇਤ ਵਿੱਚ ਸ਼ਾਮਲ ਕਰ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Death of Witness of Behbal Kalan Firing Case Complaint against Minister and MLA