ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਤੇ ਬੱਚਿਆਂ ਦੇ ਹਿੱਤਾਂ ਖ਼ਾਤਰ ਸਿੱਖਿਆ ਮੰਤਰੀ ਓਪੀ ਸੋਨੀ ਦਾ ਵੱਡਾ ਫੈਸਲਾ

ਬੱਚਿਆਂ ਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਅੱਜ ਵੀਰਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਅੱਜ ਕੀਤੇ ਫੈਸਲੇ ਮੁਤਾਬਕ ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ।

 

ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤੱਕ ਦਾ ਸਮਾਂ ਦਿੱਤਾ ਗਿਆ ਸੀ ਤਾਂ ਕਿ ਬੱਚਿਆਂ ਤੇ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਇਨਾਂ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਇਕ ਸਾਲ ਵਧਾ ਕੇ 31 ਮਾਰਚ 2020 ਤੱਕ ਕਰ ਦਿੱਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਜ਼ਿਕਰਯੋਗ ਹੈ ਕਿ ਇਸ ਬਾਰੇ 'ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੂੰ ਮਿਲ ਕੇ ਅਪੀਲ ਕੀਤੀ ਸੀ ਕਿ ਉਨ੍ਹਾਂ ਨਾਲ ਚਾਰ ਲੱਖ ਵਿਦਿਆਰਥੀ ਤੇ 50 ਹਜ਼ਾਰ ਅਧਿਆਪਕ ਜੁੜੇ ਹੋਏ ਹਨ, ਜਿਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਨਾਂ ਸਕੂਲਾਂ ਨੂੰ ਮਾਨਤਾ ਦੇ ਮਾਪਦੰਡ ਪੂਰੇ ਕਰਨ ਲਈ ਹੋਰ ਸਮਾਂ ਦਿੱਤਾ ਜਾਵੇ।

 

ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਨੇ ਰਾਜ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਤਿੰਨੇ ਜ਼ਿਲਿਆਂ ਦੇ ਜ਼ਿਲਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ 20 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਨਾਂ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ, ਪ੍ਰਾਜੈਕਟਰ ਤੇ ਹਾਈ ਸਪੀਡ ਇੰਟਰਨੈੱਟ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਸੁਚਾਰੂ ਤੇ ਆਸਾਨ ਬਣਾਇਆ ਜਾਵੇ।

 

ਇਸ ਤੋਂ ਇਲਾਵਾ ਅਗਲੇ ਵਿੱਦਿਅਕ ਵਰੇ ਵਿੱਚ ਰਾਜ ਭਰ ਦੇ ਹਰੇਕ ਹਲਕੇ ਵਿੱਚ 10-10 ਮਾਡਲ ਸਕੂਲ ਵੀ ਖੋਲੇ ਜਾਣਗੇ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:decision of the Punjab Government for the welfare of the teachers and the children