ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦਾ ਫੈਸਲਾ, ਉੱਕਾ-ਪੁੱਕਾ ਵਧਾਈ ਜਾਵੇਗੀ ਤਨਖਾਹ

ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਵੈਟਰਨਰੀ ਫਾਰਮਾਸਿਸਟਾਂ ਲਈ ਸੂਬਾ ਸਰਕਾਰ ਬੁੱਧਵਾਰ ਨੂੰ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਈ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੇ ਸਰਵਿਸ ਪ੍ਰੋਵਾਈਡਰਾਂ (ਵੈਟਰਨਰੀ ਫਾਰਮਾਸਿਸਟਾਂ) ਦੀ ਉੱਕੀ-ਪੁੱਕੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।


ਜਾਣਕਾਰੀ ਮੁਤਾਬਕ ਇਸ ਫੈਸਲੇ ਨਾਲ ਇਕ ਜੁਲਾਈ, 2018 ਤੋਂ 31 ਮਾਰਚ, 2019 ਤੱਕ ਵੈਟਰਨਰੀ ਫਾਰਮਾਸਿਸਟਾਂ ਲਈ ਉੱਕੀ-ਪੁੱਕੀ ਤਨਖਾਹ ਪ੍ਰਤੀ ਮਹੀਨਾ 8000 ਰੁਪਏ ਤੋਂ ਵਧਾ ਕੇ 9000 ਰੁਪਏ ਅਤੇ ਸਫਾਈ ਸੇਵਕਾਂ ਲਈ ਪ੍ਰਤੀ ਮਹੀਨਾ 4000 ਰੁਪਏ ਤੋਂ ਵਧਾ ਕੇ 4500 ਰੁਪਏ ਹੋ ਗਈ ਹੈ। ਇਹ ਵਾਧਾ ਸਰਵਿਸ ਪ੍ਰੋਵਾਈਡਰਾਂ (ਹੈਲਥ ਫਾਰਮਾਸਿਸਟਾਂ) ਅਤੇ ਸਫਾਈ ਸੇਵਕਾਂ ਦੇ ਵਾਧੇ ਦੀ ਤਰਜ਼ ’ਤੇ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਯੋਗਦਾਨ ਪਾ ਰਿਹਾ ਹੈ ਜੋ ਕਿ ਜੀ.ਡੀ.ਪੀ. ਦਾ 13 ਫੀਸਦੀ ਬਣਦਾ ਹੈ। ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਵਧੀਆ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ 582 ਰੂਰਲ ਵੈਟਰਨਰੀ ਅਫਸਰਾਂ ਦੀਆਂ ਪ੍ਰਵਾਨਿਤ ਅਸਾਮੀਆਂ ਸਮੇਤ ਪਸ਼ੂ ਪਾਲਣ ਵਿਭਾਗ ਵਿੱਚ ਵਾਪਸ ਤਬਦੀਲ ਕੀਤਾ ਗਿਆ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Decision of the state government increased salary will be flat