ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ

ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਬਰਨਾਲਾ ‘ਚ ਕੀਤੀ ਜਾਣ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ‘ਆ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਰੇਲ ਗੱਡੀ ਰਾਹੀਂ ਸੰਗਰੂਰ ‘ਚ ਪਹੁੰਚ ਗਏ ਹਨ।  ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਖੇਤਰੀ ਪਾਰਟੀ ਨਹੀਂ ਹੈ, ਸਾਡੇ ਕੋਲ ਪੰਜਾਬ, ਹਰਿਆਣਾ ਅਤੇ ਗੋਆ ‘ਚ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਦਿੱਲੀ ਮਾਡਲ ਨੂੰ ਲਾਗੂ ਕਰਨਗੇ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਤੇ ਕਾਂਗਰਸ ਤੋਂ ਦੁੱਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਪੰਜਾਬ ‘ਚ ਵਾਅਦੇ ਕੀਤੇ ਸਨ, ਉਹ ਕੋਈ ਵੀ ਪੂਰਾ ਨਹੀਂ ਹੋਇਆ।

 

ਉਨ੍ਹਾਂ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਤੋਂ ਲੋਕ ਦੁੱਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਦੁਬਾਰਾ ਆ ਜਾਂਦੀ ਹੈ ਤਾਂ ਦੇਸ਼ ਦੇ ਟੁਕੜੇ ਟੁਕੜੇ ਕਰ ਦੇਵੇਗੀ।

 

 

ਸ੍ਰੀ ਕੇਜਰੀਵਾਲ ਨੇ ਦੁਪਹਿਰ 12:30 ਵਜੇ ਬਰਨਾਲ਼ਾ ਸਥਿਤ ਰੈਸਟ ਹਾਊਸ ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਾ ਹੈ। ਉਹ ਦੁਪਹਿਰ 1:30 ਵਜੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਰੋਹ ਨਾਲ ਸਬੰਧਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਨਗੇ।

 

ਉਸ ਤੋਂ ਬਾਅਦ ਉਹ ਦੁਪਹਿਰ ਦੋ ਵਜੇ ਬਰਨਾਲ਼ਾ ਦੀ ਮੁੱਖ ਰੈਲੀ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਸ਼ਾਮੀਂ ਚਾਰ ਵਜੇ ਉਹ ਸੰਗਰੂਰ ਦੇ ਰੈਸਟ ਹਾਊਸ ਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Chief Minister Arvind Kejriwal reached Punjab