ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਆਨਲਾਈਨ ਕਰਫ਼ਿਊ ਪਾਸ ਜਾਰੀ ਕਰਨ ਲਈ ਅਫਸਰ ਤਾਇਨਾਤ

ਇੱਕ ਸਿੰਗਲ ਕਲਿੱਕ ਨਾਲ ਜ਼ਿਲ੍ਹਾ ਨਿਵਾਸੀ ਪ੍ਰਾਪਤ ਕਰ ਸਕਣਗੇ ਕਰਫ਼ਿਊ ਪਾਸ-ਡਿਪਟੀ ਕਮਿਸ਼ਨਰ


ਲੋਕਾਂ ਨੁੰ ਕਰਫ਼ਿਊ ਪਾਸ ਪ੍ਰਾਪਤ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਕਰਫ਼ਿਊ ਪਾਸ ਜਾਰੀ ਕਰਨ ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤੇ ਲੋਕ ਕਰਫ਼ਿਊ ਦੇ ਪਾਸ ਦੇ ਲਈ ਘਰ ਤੋਂ ਹੀ ਆਨਲਾਈਨ ਅਪਲਾਈ ਕਰ ਸਕਣਗੇ। ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਵੈੱਬਸਾਈਟ  https://epasscovid19.pais.net.in/.  ਤੇ ਅਪਲਾਈ ਕਰਕੇ ਕਰਫ਼ਿਊ ਪਾਸ ਪ੍ਰਾਪਤ ਕੀਤਾ ਜਾ ਸਕਦਾ ਹੈ।

 

ਉਨ੍ਹਾਂ ਕਿਹਾ ਕਿ ਲੋਕ ਕਰਫ਼ਿਊ ਦੌਰਾਨ ਬਾਹਰ ਜਾਣ ਦਾ ਯੋਗ ਕਾਰਨ ਅਤੇ ਆਪਣੇ ਵਿਵਰਨ ਅੱਪਲੋਡ ਕਰਨਗੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਸ ਜਾਰੀ ਕਰ ਦਿੱਤਾ ਜਾਵੇਗਾ ਅਤੇ ਪ੍ਰਿੰਟ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਘਰ ਤੋਂ ਹੀ ਇੱਕ ਸਿੰਗਲ ਕਲਿੱਕ ਤੋਂ ਆਨਲਾਈਨ ਕਰਫ਼ਿਊ ਪਾਸ ਪ੍ਰਾਪਤ ਕਰ ਸਕਣਗੇ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਪਾਸ ਨਾਲ ਸਬੰਧਤ ਆਨਲਾਈਨ ਸੁਵਿਧਾ ਪ੍ਰਦਾਨ ਕਰਨ ਦੇ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਰੁਪਿੰਦਰ ਪਾਲ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਾਜਰਿਸ਼ੀ ਮਹਿਰਾ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਜਨਰਲ ਮੈਨੇਜਰ ਉਦਯੋਗ ਸੈਂਟਰ ਸੁਸ਼ਮਾ ਕੁਮਾਰੀ ਅਤੇ ਡਰੱਗ ਇੰਸਪੈਕਟਰ ਅਨੁਰਾਗ ਆਪਣੇ ਅਧਿਕਾਰ ਖੇਤਰ ਵਿੱਚ ਆਨਲਾਈਨ ਕਰਫ਼ਿਊ ਪਾਸ ਜਾਰੀ ਕਰਨ ਦੇ ਲਈ ਸਮਰੱਥ ਅਥਾਰਟੀ ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਕਰਫ਼ਿਊ ਪਾਸ ਦੇ ਲਈ ਉਪਰੋਕਤ ਵੈੱਬਸਾਈਟ ਤੇ ਅਰਜ਼ੀ ਦਾਖਲ ਕਰਨ ਦੀ ਅਪੀਲ ਕੀਤੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Deploying Officers to Issue Online Curfew Pass