ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨੋਹਰ ਲਾਲ, ਜੈ ਰਾਮ ਠਾਕੁਰ ਤੇ ਚੌਟਾਲਾ ਨੇ ਗੁ. ਸ੍ਰੀ ਬੇਰ ਸਾਹਿਬ ਟੇਕਿਆ ਮੱਥਾ

1 / 3ਗੁਰਦੁਆਰਾ ਬੇਰ ਸਾਹਿਬ ਵਿਖੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ।  ਪਰਦੀਪ ਪੰਡਿਤ/ ਐੱਚਟੀ ਫ਼ੋਟੋ

2 / 3ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਿਆ

3 / 3ਸੁਖਬੀਰ ਸਿੰਘ ਬਾਦਲ ਗੁ. ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ। ਪਰਦੀਪ ਪੰਡਿਤ/ ਐੱਚਟੀ ਫ਼ੋਟੋ

PreviousNext

 

550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦਾ ਆਉਣਾ ਜਾਰੀ ਹੈ। ਇਸੇ ਦੌਰਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਰਿਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਜੀ ਆਇਆਂ ਕਿਹਾ।
 

ਗੁਰੂਘਰ ਵੱਲੋਂ ਮਨੋਹਰ ਲਾਲ ਖੱਟਰ, ਦੁਸ਼ਯੰਤ ਚੌਟਾਲਾ ਤੇ ਜੈ ਰਾਮ ਠਾਕੁਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਚੌਟਾਲਾ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਕਿਹਾ। 


ਇਨ੍ਹਾਂ ਤੋਂ ਇਲਾਵਾ ਸਾਂਸਦ ਸ੍ਰੀ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ, ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਸਣੇ ਕਈ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਸ਼ਰਧਾ ਪ੍ਰਗਟਾਈ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Deputy Chief Minister Dushyant Chautala bowed to Gurdwara Sri Ber Sahib