ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

1 / 4ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

2 / 4ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

3 / 4ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

4 / 4ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

PreviousNext

3544 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ

 

ਡੇਰਾ ਬਾਬਾ ਨਾਨਕ ਉਤਸਵ ਲਈ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਤਾਂ ਦੇ ਠਹਿਰਾਅ ਦੇ ਬੰਦੋਬਸਤ 30 ਏਕੜ ਜਗ੍ਹਾ ਵਿੱਚ ਫੈਲੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਵਿੱਚ ਕੀਤੇ ਗਏ ਹਨ ਜਿੱਥੇ ਕੁੱਲ 3544 ਸ਼ਰਧਾਲੂ ਠਹਿਰਨ ਦਾ ਪ੍ਰਬੰਧ ਹੈ। 

 

ਇਹ ਟੈਂਟ ਸਿਟੀ ਸੰਗਤ ਦੇ ਸਵਾਗਤ ਲਈ ਤਿਆਰ ਹੈ ਜਿੱਥੇ 544 ਟੈਂਟ ਯੂਰਪੀਅਨ ਸਟਾਈਲ, 100 ਸਵਿਸ ਕੌਟੇਜ ਅਤੇ 20 ਦਰਬਾਰ ਸਟਾਈਲ ਦੀਆਂ ਰਿਹਾਇਸ਼ਾਂ ਹਨ। ਟੈਂਟ ਸਿਟੀ ਦਾ ਪ੍ਰਾਜੈਕਟ 4.2 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ। ਜਿਸ ਵਿੱਚ ਯੂਰਪੀਅਨ ਤਰੀਕੇ ਦੀ ਰਿਹਾਇਸ਼ ਵੀ ਬਣਾਈ ਗਈ ਹੈ ਜਿੱਥੇ 6-6 ਵਿਅਕਤੀ ਠਹਿਰ ਸਕਦੇ ਹਨ। 

 

ਇਸ ਤਰੀਕੇ ਦੀ ਰਿਹਾਇਸ਼ ਨਾਲ 140 ਵੱਖਰੇ ਬਾਥਰੂਮ ਅਤੇ 140 ਵਾਸ਼ਰੂਮ ਵੀ ਬਣਾਏ ਗਏ ਹਨ ਤਾਂ ਕਿ ਸ਼ਰਧਾਲੂਆਂ ਦੀਆਂ ਮੁੱਢਲੀਆਂ ਲੋੜਾਂ ਵੀ ਪੂਰੀਆਂ ਹੋ ਸਕਣ। ਹਰੇਕ ਸਵਿੱਸ ਕੌਟੇਜ ਵਿੱਚ ਦੋ ਵਿਅਕਤੀ ਠਹਿਰ ਸਕਦੇ ਹਨ ਜਿਸ ਨਾਲ ਬਾਥਰੂਮ ਵੀ ਅਟੈਚ ਹੋਵੇਗਾ। ਇਸੇ ਤਰ੍ਹਾਂ ਦਰਬਾਰ ਟੈਂਟ ਨਾਲ ਵੀ ਬਾਥਰੂਮ ਹੋਵੇਗਾ ਜਿੱਥੇ ਚਾਰ-ਚਾਰ ਵਿਅਕਤੀ ਠਹਿਰ ਸਕਣਗੇ।

 

ਇਸ ਟੈਂਟ ਸਿਟੀ ਵਿੱਚ ਕੁੱਲ 3544 ਵਿਅਕਤੀ ਠਹਿਰ ਸਕਦੇ ਹਨ ਜਿਨਾਂ ਵਿੱਚੋਂ 26 ਯੂਰਪੀਅਨ ਸਟਾਈਲ, 10 ਸਵਿੱਸ ਕੌਟੇਜ ਅਤੇ 2 ਦਰਬਾਰ ਟੈਂਟ ਸਿਵਲ ਅਫਸਰਾਂ ਤੇ ਕਰਮਚਾਰੀਆਂ ਲਈ ਹੋਣਗੇ ਅਤੇ ਯੂਰਪੀਅਨ ਤਰੀਕੇ ਵਾਲੀ ਟੈਂਟ ਸਿਟੀ ਵਿੱਚ ਹਰੇਕ ਲਈ ਪੱਛਮੀ ਪਖਾਨੇ/ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। 

 

ਪੁਲੀਸ ਅਫਸਰਾਂ/ਮੁਲਾਜ਼ਮਾਂ ਲਈ ਹੋਰ 56 ਯੂਰਪੀਅਨ ਸਟਾਈਲ ਟੈਂਟ, 8 ਸਵਿਸ ਕੌਟੇਜ ਅਤੇ ਦੋ ਦਰਬਾਰ ਟੈਂਟ ਰੱਖੇ ਗਏ ਹਨ ਅਤੇ ਹਰੇਕ ਯੂਰਪੀਅਨ ਟੈਂਟ ਲਈ 17 ਪਖਾਨੇ /ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

 

1000 ਲੀਟਰ ਪ੍ਰਤੀ ਘੰਟੇ ਦੀ ਸਮਰੱਥਾ ਨਾਲ ਪਾਣੀ ਸੋਧਣ ਵਾਲਾ ਇਕ ਆਰ.ਓ. ਅਤੇ ਪਾਣੀ ਮੁਹੱਈਆ ਕਰਵਾਉਣ ਲਈ 5 ਥਾਵਾਂ ਨਿਰਧਾਰਤ ਕੀਤੀਆਂ ਹਨ ਤਾਂ ਕਿ ਸੰਗਤਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। 

 

ਇਸੇ ਤਰ੍ਹਾਂ ਬਿਜਲੀ ਦੀ ਨਿਰਵਿਘਨ ਸਪਲਾਈ ਲਈ 125 ਕਿਲੋਵਾਟ ਦੀ ਸਮਰੱਥਾ ਵਾਲੇ ਚਾਰ ਜਨਰੇਟਰ ਵੀ ਹੋਣਗੇ। ਇਸ ਟੈਂਟ ਸਿਟੀ ਵਿੱਚ ਰਜਿਸਟ੍ਰੇਸ਼ਨ ਰੂਮ, ਜੋੜਾ ਘਰ, ਗਠੜੀ ਘਰ, ਵੀ.ਆਈ.ਪੀ. ਲੌਂਜ ਅਤੇ ਫਾਇਰ ਸਟੇਸ਼ਨ ਸਮੇਤ ਹੋਰ ਵੀ ਸਹੂਲਤਾਂ ਉਪਲਬਧ ਹੋਣਗੀਆਂ। ਬੁਕਿੰਗ ਜਾਂ ਰਜਿਸ਼ਟ੍ਰੇਸਨ ਦੀ ਸਹੂਲਤ ਮੁਫਤ ਹੋਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dera Baba Nanak Utsav to add colour to festivities accompanying Sri Kartarpur Sahib Corridor opening