ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ ਮੌਕੇ 8 ਤੋਂ 11 ਨਵੰਬਰ ਤੱਕ ਹੋਵੇਗਾ ਡੇਰਾ ਬਾਬਾ ਨਾਨਕ ਉਤਸਵ: ਸੁਖਜਿੰਦਰ ਰੰਧਾਵਾ

ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਤੇ ਸੋਸ਼ਲ ਮੀਡੀਆ ਪਲੇਟਫਾਰਮ ਵੀ ਕੀਤੇ ਲਾਂਚ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ 8 ਤੋਂ 11 ਨਵੰਬਰ ਨੂੰ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾਵੇਗਾ। 

 

ਉਤਸਵ ਦੌਰਾਨ ਰਾਗ ਦਰਬਾਰ, ਸ਼ਬਦ ਕੀਰਤਨ, ਢਾਡੀ/ਵਾਰਾਂ, ਕਵੀਸ਼ਰੀ ਤੋਂ ਇਲਾਵਾ ਸਾਹਿਤ ਤੇ ਕਵੀ ਸੰਮੇਲਨ ਕਰਵਾਇਆ ਜਾਵੇਗਾ। ਸਾਰੇ ਸਮਾਗਮਾਂ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਉਪਦੇਸ਼ਾਂ ਦੁਆਲੇ ਕੇਂਦਰਿਤ ਹੋਵੇਗਾ ਅਤੇ ਪ੍ਰਦਰਸ਼ਨੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਸਾਖੀਆਂ ਨੂੰ ਦਿਖਾਇਆ ਜਾਵੇਗਾ।

 

ਇਹ ਖੁਲਾਸਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। 

 

ਅੱਜ ਦੀ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ ਅਤੇ ਮੰਤਰੀ ਨੂੰ ਦੱਸਿਆ ਕਿ ਸਾਰੇ ਪ੍ਰਬੰਧ ਅਤੇ ਤਿਆਰੀਆਂ ਅਕਤੂਬਰ ਦੇ ਆਖਰੀ ਹਫਤੇ ਤੱਕ ਮੁਕੰਮਲ ਹੋ ਜਾਣਗੇ। 

 

ਮੀਟਿੰਗ ਦੌਰਾਨ ਸ. ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਅਤੇ ਫੇਸਬੁੱਕ, ਟਵਿੱਟਰ, ਇੰਸਟਾਗਰਾਮ ਆਦਿ ਦੇ ਸੋਸ਼ਲ ਮੀਡੀਆ ਪਲੇਟਫਾਰਮ ਵੀ ਲਾਂਚ ਕੀਤੇ ਗਏ।

 

ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਨੂੰ ਖੁਸ਼ਬੂਆਂ ਦਾ ਸ਼ਹਿਰ ਬਣਾਉਣ ਲਈ ਸਾਢੇ ਪੰਜ ਲੱਖ ਖੁਸ਼ਬੂ ਵਾਲੇ ਫੁੱਲਾਂ ਦੇ ਬੂਟੇ ਲਗਾਏ ਜਾਣਗੇ ਜਿਸ ਨਾਲ ਪੂਰਾ ਸ਼ਹਿਰ ਮਹਿਕੇਗਾ। ਇਹ ਸੇਵਾ ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਦੇ ਮਨਜੀਤ ਸਿੰਘ ਵੱਲੋਂ ਕੀਤੀ ਜਾਵੇਗੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dera Baba Nanak Utsav to be held from 8-11 November as part of celebrations: Sukhjiinder Singh Randhawa