ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸ਼ਿਆਂ ਦੇ ਧੰਦੇ ’ਚ ਅਨਵਰ ਮਸੀਹ ਦੇ ਸਬੰਧਾਂ ਦੀ ਹੋਵੇਗੀ ਵਿਸਥਾਰਤ ਜਾਂਚ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਅਨਵਰ ਮਸੀਹ ਦੇ ਘਰ ਤੋਂ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਨਸ਼ਿਆਂ ਦੀ ਖੇਪ ਦੇ ਸੰਦਰਭ ਵਿੱਚ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।

 

ਉਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸਦਨ ਦੇ ਮੈਂਬਰਾਂ ਵੱਲੋਂ ਡਰੱਗ ਨੈਟਵਰਕ ਨਾਲ ਸਬੰਧਤ ਦਿਖਾਏ ਜਾਂ ਪੇਸ਼ ਕੀਤੇ ਗਏ ਦਸਤਾਵੇਜ਼/ ਸਮੱਗਰੀ ਨੂੰ ਜਾਂਚ ਲਈ ਐਸ.ਟੀ.ਐਫ. ਕੋਲ ਭੇਜਿਆ ਜਾਵੇਗਾ।

 

Îਮੁੱਖ ਮੰਤਰੀ ਨੇ ਇਹ ਗੱਲ ਅੱਜ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਵਿੱਚ ਕੁਲਬੀਰ ਸਿੰਘ ਜ਼ੀਰਾ ਅਤੇ ਕੁਲਤਾਰ ਸਿੰਘ ਸੰਧਵਾ ਸਮੇਤ ਵੱਖ-ਵੱਖ ਵਿਧਾਇਕਾਂ ਵੱਲੋਂ ਜ਼ਾਹਰ ਕੀਤੀ ਫਿਕਰਮੰਦੀ ਮਗਰੋਂ ਕਹੀ।

 

Îਮੁੱਖ ਮੰਤਰੀ ਨੇ ਸਦਨ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਵਿਸਥਾਰ ਵਿੱਚ ਜਾਂਚ ਕਰਵਾ ਕੇ ਰਿਪੋਰਟ ਸਮਰੱਥ ਅਥਾਰਟੀ ਨੂੰ ਸੌਂਪੀ ਜਾਵੇਗੀ।

 

ਐਸ.ਟੀ.ਐਫ. ਨੇ ਮਸੀਹ ਨੂੰ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਸੀ। ਬੀਤੇ ਮਹੀਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਪਿੰਡ ਸੁਲਤਾਨਵਿੰਡ ਵਿੱਚ ਮਸੀਹ ਦੀ ਮਾਲਕੀ ਵਾਲੇ ਘਰ 'ਚੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਹੋਈ ਸੀ ਅਤੇ ਉਹ ਘਰ ਨੂੰ ਕਿਰਾਏ 'ਤੇ ਦੇਣ ਬਾਰੇ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਡਰੱਗ ਰੈਕੇਟ ਵਿੱਚ ਸ਼ਾਮਲ ਕਿਸੇ ਵੀ ਸ਼ੱਕੀ ਦੇ ਸਬੰਧਾਂ ਦਾ ਪਤਾ ਲਾਉਣ ਲਈ ਤਹਿ ਤੱਕ ਜਾਂਚ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਸਮੁੱਚੇ ਨੈੱਟਵਰਕ ਦੀਆਂ ਪਰਤਾਂ ਉਧੇੜੀਆਂ ਜਾਣਗੀਆਂ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Detailed investigation into Anwar masih s relationship in drug trade: Captain