ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਜੀਪੀ ਵੱਲੋਂ ਬਠਿੰਡਾ ’ਚ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ 'ਚ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਡੀ ਜੀ ਪੀ ਦਿਨਕਰ ਗੁਪਤਾ।

ਲੋਕ ਸਭਾ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਬਠਿੰਡਾ ਪੁਲਿਸ ਰੇਂਜ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਅਮਨ ਅਮਾਨ ਨਾਲ ਕਰਾਉਣ ਲਈ ਹਰ ਕੋਸ਼ਿਸ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਪੁਲਿਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਵੀ ਤੈਨਾਤ ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ 350 ਪੈਰਾ ਮਿਲਟਰੀ ਫੋਰਸ ਮੰਗੀਆਂ ਗਈਆਂ ਸਨ, ਜਿਨ੍ਹਾਂ ਵਿਚੋਂ ਕੁਝ ਕੁ ਕੰਪਨੀਆਂ ਆ ਗਈਆਂ ਹਨ, ਜਿਨ੍ਹਾਂ ਨੂੰ ਵੱਖ ਵੱਖ ਥਾਵਾਂ ਉਤੇ ਤੈਨਾਤ ਕੀਤਾ ਗਿਆ ਹੈ।

 

ਪੱਤਰਕਾਰਾਂ ਵੱਲੋਂ ਗੈਗਸਟਾਰਾਂ ਦੇ ਖਾਤਮੇ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 4–5 ਹੋਰ ਗੈਗਸਟਾਰ ਬਾਕੀ ਰਹਿੰਦੇ ਹਨ ਹਨ ਜਿਨ੍ਹਾਂ ਦੀ ਫੜਨ ਲਈ ਪੰਜਾਬ ਪੁਲਿਸ ਕੰਮ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DGP meeting with officials in Bathinda