ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਗੈਂਗਰੇਪ ਦੀ ਜਾਂਚ ਲਈ ਡੀਜੀਪੀ ਨੇ ਸਿੱਟ ਬਣਾਈ

ਮੋਹਾਲੀ 'ਚ ਬੀਤੀ 7 ਜਨਵਰੀ ਨੂੰ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਦੀ ਜਾਂਚ ਲਈ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੀਆਂ ਔਰਤ ਮੈਂਬਰਾਂ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾ ਦਿੱਤੀ ਹੈ। ਇਹ ਮਾਮਲਾ 7 ਜਨਵਰੀ 2020 ਦੀ ਸ਼ਾਮ ਦਾ ਹੈ ਜਿੱਥੇ ਦੋ ਨੌਜਵਾਨਾਂ ਵੱਲੋਂ ਇਕ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਹੋਇਆ ਸੀ।
 

ਪੁਲਿਸ ਦੇ ਬੁਲਾਰੇ ਅਨੁਸਾਰ ਸਿੱਟ ਏ.ਐਸ.ਪੀ. ਮੁਹਾਲੀ ਸਿਟੀ-1 ਅਸ਼ਵਨੀ ਗੋਤਿਆਲ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ 'ਚ ਸਬ ਇੰਸਪੈਕਟਰ ਮੀਨੂ ਹੁੱਡਾ ਤੇ ਲੇਡੀ ਕਾਂਸਟੇਬਲ ਅਮਨਜੀਤ ਕੌਰ ਇਸ ਦੇ ਮੈਂਬਰ ਹਨ। ਏ.ਡੀ.ਜੀ.ਪੀ. ਔਰਤਾਂ ਤੇ ਬਾਲ ਮਾਮਲੇ ਗੁਰਪ੍ਰੀਤ ਦਿਓ ਨੂੰ ਇਸ ਜਾਂਚ ਦੀ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਲਈ ਕਿਹਾ ਹੈ।
 

ਏ.ਡੀ.ਜੀ.ਪੀ. ਦਿਓ ਵੱਲੋਂ ਮਾਮਲੇ ਦੀ ਜਾਂਚ ਲਈ ਅੱਜ ਪੀੜਤਾ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਇਲਾਵਾ ਸਿੱਟ ਦੇ ਮੈਂਬਰਾਂ ਨਾਲ ਇਸ ਕੇਸ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਦਿਓ ਨੇ ਦੱਸਿਆ ਕਿ ਪੀੜਤਾ ਨੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਛੇਤੀ ਹੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰੀ ਕਰ ਲਿਆ ਜਾਵੇਗਾ।
 

ਇਹ ਹੈ ਮਾਮਲਾ :
8 ਜਨਵਰੀ 2020 ਨੂੰ ਐਸ.ਏ.ਐਸ. ਨਗਰ ਦੇ ਮਟੌਰ ਥਾਣੇ 'ਚ ਆਈ.ਪੀ.ਸੀ. ਦੀ ਧਾਰਾ 376 ਤਹਿਤ ਦਰਜ ਕਰ ਲਿਆ ਸੀ। ਪੀੜਤਾ ਪਿਛਲੇ ਇੱਕ ਸਾਲ ਤੋਂ ਸਥਾਨਕ ਕੰਪਨੀ ਲਈ ਹੋਮ ਕੇਅਰ ਅਟੈਂਡਟ ਵਜੋਂ ਕੰਮ ਕਰ ਰਹੀ ਸੀ ਜਿਸ ਨੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ੀ ਸਥਾਨਾਂ ਉੱਤੇ ਨਰਸਿੰਗ ਸਹਾਇਤਾ ਪ੍ਰਦਾਨ ਕਰਨੀ ਹੁੰਦੀ ਹੈ।

 

ਉਹ 7 ਜਨਵਰੀ ਦੇ ਸ਼ਾਮ 8 ਵਜੇ ਤੋਂ 8 ਜਨਵਰੀ ਨੂੰ ਸਵੇਰ ਦੇ 8 ਵਜੇ ਤੱਕ ਚੰਡੀਗੜ੍ਹ ਵਿੱਚ ਇਕ ਮਰੀਜ਼ ਦੇ ਘਰ ਨਾਈਟ ਕਾਲ ਉੱਤੇ ਸੀ। 7 ਜਨਵਰੀ ਦੀ ਸ਼ਾਮ 7 ਵਜੇ ਦੇ ਕਰੀਬ ਉਸ ਨੇ ਮੋਹਾਲੀ ਸਥਿਤ ਆਪਣੀ ਰਿਹਾਇਸ਼ ਤੋਂ ਚੰਡੀਗੜ੍ਹ ਲਈ ਆਟੋ ਲਿਆ। ਆਟੋ ਡਰਾਈਵਰ ਤੇ ਉਸ ਦਾ ਇਕ ਸਾਥੀ ਉਸ ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਨੇੜੇ ਇਕ ਸੁੰਨਸਾਨ ਥਾਂ ਉੱਤੇ ਲੈ ਗਿਆ ਜਿੱਥੇ ਉਸ ਨਾਲ ਇਹ ਜ਼ੁਰਮ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DGP Punjab Dinkar Gupta constituted SIT to investigate the January 7 gang rape case