ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ : ਡੀਜੀਪੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦਾ ਦੌਰਾ ਕੀਤਾ

ਏਸੀਪੀ ਅਨੀਲ ਕੋਹਲੀ ਦੇ ਭੋਗ 'ਚ ਸ਼ਾਮਲ ਹੋਏ, ਪਤਨੀ ਨੂੰ ਚੈੱਕ ਅਤੇ ਬੇਟੇ ਨੂੰ ਸੌਂਪਿਆ ਨਿਯੁਕਤੀ ਪੱਤਰ
 

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਜ਼ਿਲ੍ਹੇ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਕਮਿਸ਼ਨਰੇਟ ਦਾ ਦੌਰਾ ਕੀਤਾ ਅਤੇ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
 

ਡੀਜੀਪੀ ਨੇ ਪੰਜਾਬ ਦੇ ਪਹਿਲੇ ਪੁਲਿਸ ਕੋਰੋਨਾ ਸ਼ਹੀਦ ਏਸੀਪੀ ਅਨਿਲ ਕੋਹਲੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ, ਜੋ ਕੋਰੋਨਾ ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਕੰਮ ਕਰਦਿਆਂ 18 ਅਪ੍ਰੈਲ ਨੂੰ ਸ਼ਹੀਦ ਹੋ ਗਏ ਸਨ। ਡੀਜੀਪੀ ਕੋਹਲੀ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ ਅਤੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ।
 

ਉਨ੍ਹਾਂ ਨੇ ਅਨਿਲ ਕੋਹਲੀ ਦੇ ਪੁੱਤਰ ਪਾਰਸ ਕੋਹਲੀ ਨੂੰ ਨਿਯੁਕਤੀ ਪੱਤਰ ਅਤੇ ਉਨ੍ਹਾਂ ਦੀ ਪਤਨੀ ਪਲਕ ਕੋਹਲੀ ਨੂੰ ਵਿੱਤੀ ਸਹਾਇਤਾ ਲਈ ਚੈੱਕ ਵੀ ਸੌਂਪਿਆ। ਸੂਬੇ ਵਿੱਚ ਫੈਲੇ ਕੋਵਿਡ -19  ਕਾਰਨ ਭੋਗ ਵਿੱਚ ਸ਼ਰੀਕ ਨਾ ਹੋਣ ਕਰਕੇ ਸੂਬੇ ਭਰ ਤੋਂ 20,000 ਤੋਂ ਵੱਧ ਲੋਕ ਅਤੇ ਪੁਲਿਸ ਅਧਿਕਾਰੀ ਇੰਟਰਨੈਟ ’ਤੇ ਸਿੱਧੇ ਪ੍ਰਸਾਰਣ ਰਾਹੀਂ ਭੋਗ ਸਮਾਰੋਹ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਏਡੀਜੀਪੀਜ਼, ਆਈਜੀ/ਡੀਆਈਜੀ ਅਤੇ ਸੂਬੇ ਦੇ ਸਾਰੇ ਐਸਐਸਪੀ ਸ਼ਾਮਲ ਸਨ।
 

ਇਸ ਤੋਂ ਪਹਿਲਾਂ ਪੁਲਿਸ ਲਾਈਨਜ਼ ਲੁਧਿਆਣਾ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਪਤਾ ਨੇ ਮੌਜੂਦਾ ਸਥਿਤੀ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਰਫਿਊ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
 

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਡੀਜੀਪੀ ਨੂੰ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੋਵਿਡ ਸਬੰਧੀ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰ ਰਹੀ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਦ੍ਰਿੜਤਾ ਨਾਲ ਪੇਸ਼ ਆ ਰਹੀ ਹੈ। ਜ਼ਿਲ੍ਹਾ ਪੁਲਿਸ ਨੇ ਕਰਫਿਊ ਨਾਲ ਜੁੜੇ ਵੱਖ ਵੱਖ ਅਪਰਾਧਾਂ ਸਬੰਧੀ 426 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ ਉਲੰਘਣਾ ਕਰਨ ਵਾਲੇ 732 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੁੱਲ 14,806 ਵਿਅਕਤੀਆਂ ਨੂੰ ਖੁੱਲ੍ਹੀਆਂ ਜੇਲ੍ਹਾਂ ਵਿੱਚ ਲਿਜਾਇਆ ਗਿਆ, ਜਦੋਂ ਕਿ ਬਿਨਾਂ ਕਾਰਨ ਸ਼ਹਿਰ ਵਿੱਚ ਵਾਹਨਾਂ ’ਤੇ ਘੁੰਮਣ ਵਾਲਿਆਂ ਵਿਰੁੱਧ 7088 ਟਰੈਫਿਕ ਚਲਾਨ ਜਾਰੀ ਕੀਤੇ ਗਏ ਅਤੇ 1265 ਵਾਹਨ ਜ਼ਬਤ ਕੀਤੇ ਗਏ।
 

ਸ੍ਰੀ ਅਗਰਵਾਲ ਨੇ ਦੱਸਿਆ ਕਿ ਪਿਛਲੇ 5 ਦਿਨਾਂ ਵਿੱਚ 20,000 ਪ੍ਰਵਾਸੀ ਸ਼੍ਰਮੀਕ ਐਕਸਪ੍ਰੈਸ ਸਪੈਸ਼ਲ ਟ੍ਰੇਨਾਂ ਰਾਹੀਂ ਆਪਣੇ ਮੂਲ ਜ਼ਿਲ੍ਹਿਆਂ ਵਿੱਚ ਵਾਪਸ ਪਰਤੇ। ਉਹਨਾਂ ਇਹ ਵੀ ਦੱਸਿਆ ਕਿ ਲੁਧਿਆਣਾ ਵਿੱਚ ਪਹਿਲਾਂ ਹੀ ਕਈ ਫੈਕਟਰੀਆਂ ਨੇ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਇਲਾਵਾ, 57 ਸ਼ੈਲਟਰ ਹੋਮ ਸਥਾਪਤ ਕੀਤੇ ਗਏ ਅਤੇ ਲਗਭਗ 800 ਪ੍ਰਵਾਸੀ ਉਥੇ ਰਹਿ ਰਹੇ ਸਨ ਜਿਹਨਾਂ ਵਿੱਚ ਪ੍ਰਸ਼ਾਸਨ ਦੁਆਰਾ ਮੁਫ਼ਤ ਖਾਣਾ ਅਤੇ ਰਹਿਣ ਦੀ ਸਹੂਲਤ ਦਿੱਤੀ ਗਈ ਸੀ।
 

ਮੀਟਿੰਗ ਵਿੱਚ ਦੱਸਿਆ ਗਿਆ ਕਿ ਲੁਧਿਆਣਾ ਸ਼ਹਿਰ ਵਿੱਚ ਅਮਨ-ਕਾਨੂੰਨ ਦੇ ਸੁਚੱਜੇ ਪ੍ਰਬੰਧਾਂ ਲਈ 2020 ਵਲੰਟੀਅਰ ਪੁਲਿਸ ਦੀ ਮਦਦ ਕਰ ਰਹੇ ਸਨ ਅਤੇ ਲੋਕਾਂ ਵੱਲੋਂ ਉਨ੍ਹਾਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਕੋਵਿਡ -19 ਦੇ ਸੰਕਟਕਾਲੀ ਦੌਰ ਵਿੱਚ ਆਮ ਲੋਕ ਦੀ ਭੂਮਿਕਾ ਵੀ ਸ਼ਲਾਘਾਯੋਗ ਹੈ ਕਿਉ਼ਜੋ 276 ਪਿੰਡਾਂ ਅਤੇ 1077 ਮੁਹੱਲਿਆਂ ਲੋਕਾਂ ਵਲੋਂ ਸਵੈ ਇੱਛਾ  ਨਾਲ ਸੀਲ ਕੀਤੇ ਗਏ ਹਨ।
 

ਪੁਲਿਸ ਫੋਰਸ ਦੇ ਮਨੋਬਲ ਨੂੰ ਵਧਾਉਣ ਲਈ ਅਤੇ ਫਰੰਟਲਾਈਨ ਮਰਦਾਂ ਅਤੇ ਔਰਤਾਂ ਵਲੋਂ ਕੀਤੇ ਕੰਮਾਂ ਦੀ ਪਛਾਣ ਕਰਨ ਲਈ, ਗੁਪਤਾ ਨੇ 11 ਜਵਾਨਾਂ ਸਮੇਤ  ਆਈਪੀਐਸ ਅਧਿਕਾਰੀ ਏਡੀਸੀਪੀ (ਹੈੱਡਕੁਆਰਟਰ) ਦੀਪਕ ਪਾਰੀਕ ਸਮਾਜ ਦੀ ਮਿਸਾਲੀ ਸੇਵਾ  ਕਰਨ ਲਈ  ਸਰਟੀਫਿਕੇਟ  ਦੇ ਕੇ ਸਨਮਾਨਿਤ ਕੀਤਾ, ਜੋ ਕਿ ਪੁਲਿਸ ਕਮਿਸ਼ਨਰੇਟ, ਲੁਧਿਆਣਾ ਵਿੱਚ ਕੋਵਿਡ -19 ਸਬੰਧੀ ਨੋਡਲ ਅਫਸਰ ਵਜੋਂ ਤਾਇਨਾਤ ਹਨ। ਐਸਐਚਓ (ਫੋਕਲ ਪੁਆਇੰਟ) ਇੰਸਪੈਕਟਰ ਮੁਹੰਮਦ ਜਮੀਲ, ਕਾਂਸਟੇਬਲ ਸੰਜੀਵ ਕੁਮਾਰ ਅਤੇ ਅਜੈਬ ਸਿੰਘ ਨੂੰ ਵੀ ਕੋਰਨਾਵਾਇਰਸ ਵਿਰੁੱਧ ਲੜਾਈ ਵਿਚ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DGP VISITS LUDHIANA TO TAKE STOCK OF COVID-19 SITUATION REVIEWS POLICE ARRANGEMENTS