ਅਗਲੀ ਕਹਾਣੀ

ਸਾਧੂ ਸਿੰਘ ਧਰਮਸੋਤ ਨੇ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

1 / 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ। 

2 / 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ। 

PreviousNext

 


ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅੰਬੇਦਕਰ ਭਵਨ ਫ਼ੇਜ਼ 3ਬੀ2 ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। 

 

ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਨੂੰ 22 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਦੂਰ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ।

 

ਕੈਬਨਿਟ ਮੰਤਰੀ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵੱਲੋਂ ਲਗਨ ਤੇ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਹੋਰ ਅੱਗੇ ਵਧੇਗਾ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਕਲਰਕ ਵਿਭਾਗ ਦੀ ਪ੍ਰਗਤੀ ਵਿੱਚ ਨਿੱਗਰ ਯੋਗਦਾਨ ਪਾਉਣਗੇ ਅਤੇ ਵਿਭਾਗ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

 

ਇਸ ਮੌਕੇ ਸਮਾਜਿਕ ਨਿਆ ਅਧਿਕਾਰਤਾ ਘੱਟ ਗਿਣਤੀ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸੁੱਖਸਾਗਰ ਸਿੰਘ ਹਾਜ਼ਰ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DHARAMSOT HANDS OVER APPOINTMENT LETTERS TO 22 CLERKS