ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਰਮਸੋਤ ਗੁਜਰਾਤ ਰਵਾਨਾ, 13ਵੀਂ ਆਲਮੀ ਕਾਨਫਰੰਸ ਆਫ਼ ਪ੍ਰਾਪਰਟੀਜ਼ ’ਚ ਹੋਣ ਲੱਗੇ ਸ਼ਾਮਲ

ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਦੀ ਦੇਸ਼ਾ ਵਿਦੇਸ਼ਾਂ ਵਿੱਚ ਆਮਦ ਅਤੇ ਦੇਖ-ਭਾਲ ਅਤੇ ਉਨ੍ਹਾਂ ਦੇ ਰਹਿਣ ਲਈ ਢੁਕਵੀਆਂ ਥਾਵਾਂ 'ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਗੁਜਰਾਤ ਦੇ ਗਾਂਧੀ ਨਗਰ ਵਿਖੇ 15 ਤੋਂ 22 ਫਰਵਰੀ ਤੱਕ ਹੋਣ ਵਾਲੀ ਅੰਤਰ-ਰਾਸ਼ਟਰੀ ਕੰਨਵੈਸ਼ਨ, 13ਵੀਂ ਕਾਨਫਰੰਸ ਆਫ ਪ੍ਰਾਪਰਟੀਜ਼ (ਸੀ..ਪੀ.) ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸ਼ਿਰਕਤ ਕਰਨਗੇ।

 

ਇਸ ਕਾਨਫਰੰਸ ' ਸ਼ਮੂਲੀਅਤ ਕਰਨ ਲਈ ਚੰਡੀਗੜ ਏਅਰਪੋਰਟ ਤੋਂ ਰਵਾਨਾ ਹੋਣ ਮੋਕੇ . ਧਰਮਸੋਤ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ 194 ਦੇਸ਼ਾਂ ਦੀਆਂ ਸਰਕਾਰਾਂ ਅਤੇ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਸਮਾਜ ਸੇਵਹ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕਰਕੇ ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਸਬੰਧੀ ਆਪੋ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।

 

ਜੰਗਲਾਤ ਮੰਤਰੀ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਹਰ ਸਾਲ ਵੱਖ-ਵੱਖ ਸਮੇਂ 'ਤੇ ਹਜਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਵੱਖ-ਵੱਖ ਪ੍ਰਜਾਤੀਆਂ ਦੇ ਪ੍ਰਵਾਸੀ ਜੀਵ ਜੰਤੂ ਆਉਂਦੇ ਹਨ। ਇਸ ਕਾਨਫਰੰਸ ਵਿੱਚ ਜੀਵ ਜੰਤੂਆਂ-ਪੰਛੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਲੋੜਾਂ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਵਿਚਾਰਾਂ ਕੀਤੀਆਂ ਜਾਣਗੀਆਂ।

 

ਇਸ ਕਾਨਫਰੰਸ ' ਭਾਗ ਲੈਣ ਲਈ ਜੰਗਲਾਤ ਵਿਭਾਗ ਦੇ ਫੀਲਡ ਡਾਇਰੈਕਟਰ ਸ੍ਰੀ ਐਮ. ਸੁਦਾਗਰ, ਵਣਪਾਲ ਜੰਗਲੀ ਜੀਵ ਸ੍ਰੀ ਮੁਨੀਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dharmasot leaves for Gujarat joins 13th global conference of properties