ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਰੈਲੀ 'ਚ ਢੀਂਡਸਾ ਪਿਓ-ਪੁੱਤ ਤੇ ਟਕਸਾਲੀਆਂ ਨੇ ਬਾਦਲਾਂ ਵਿਰੁੱਧ ਕੱਢੀ ਭੜਾਸ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੰਗਰੂਰ 'ਚ ਕੀਤੀ ਰੈਲੀ ਦਾ ਜਵਾਬ ਦੇਣ ਲਈ ਅੱਜ ਢੀਂਡਸਾ ਪਰਿਵਾਰ ਦੇ ਹਮਾਇਤੀਆਂ ਵੱਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਸੇਵਾ ਸਿੰਘ ਸੇਖਵਾਂ, ਬਲਵੰਦ ਸਿੰਘ ਰਾਮੂਵਾਲੀਆ, ਰਵੀਇੰਦਰ ਸਿੰਘ, ਰਣਜੀਤ ਸਿੰਘ ਬ੍ਰਹਮਪੁਰਾ, ਮਨਜੀਤ ਸਿੰਘ ਜੀਕੇ ਅਤੇ ਬੀਰਦਵਿੰਦਰ ਸਿੰਘ ਨੇ ਵਾਰੀ-ਵਾਰੀ ਸੰਬੋਧਨ ਕੀਤਾ।

 


 

ਇਸ ਮੌਕੇ ਪਰਮਿੰਦਰ ਢੀਂਡਸਾ ਨੇ ਕਿਹਾ, "ਬਾਦਲਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸਾਰੀ ਸਿੱਖ ਕੌਮ ਨੂੰ ਦਾਅ 'ਤੇ ਲਗਾ ਦਿੱਤਾ ਹੈ। ਬਾਦਲ ਉਨ੍ਹਾਂ 'ਤੇ ਕਾਂਗਰਸ ਨਾਲ ਮਿਲੇ ਹੋਣ ਦਾ ਦੋਸ਼ ਲਗਾ ਰਹੇ ਹਨ ਪਰ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਕਾਂਗਰਸ ਨਾਲ ਕੌਣ ਰਲਿਆ ਹੋਇਆ ਹੈ। ਸਾਰਾ ਪੰਜਾਬ ਜਾਣਦਾ ਹੈ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੇ ਕੇਸ ਕਾਂਗਰਸ ਨੇ ਕਿਸ ਦੇ ਕਹਿਣ 'ਤੇ ਠੱਪ ਕੀਤੇ ਹਨ। ਪੰਜਾਬ ਦੇ ਲੋਕ ਜਾਣਦੇ ਹਨ ਕਿ ਇਹ ਦੋਵੇਂ ਪਰਿਵਾਰ ਇਕ ਦੂਜੇ ਦੀ ਪਿੱਠ-ਠੋਕਦੇ ਹਨ। ਇਨ੍ਹਾਂ ਦੋਵਾਂ ਪਰਿਵਾਰਾਂ ਨੇ ਪੰਜਾਬ 'ਤੇ 25 ਸਾਲ ਰਾਜ ਕੀਤਾ ਹੈ, ਇਸੇ ਦਾ ਨਤੀਜਾ ਹੈ ਨਾ ਕਾਂਗਰਸ 'ਚ ਕਿਸੇ ਦੀ ਚੱਲਦੀ ਹੈ ਅਤੇ ਨਾ ਅਕਾਲੀ ਦਲ 'ਚ।" 

 


 

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੀ ਸਹੀ ਅਗਵਾਈ ਕੌਣ ਕਰ ਸਕਦਾ ਹੈ ਇਸ ਦਾ ਫੈਸਲਾ ਲੋਕਾਂ ਨੂੰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸੱਚੇ ਲੋਕਾਂ ਦੀ ਲੋੜ ਜਿਹੜੇ ਧਰਮ ਪ੍ਰਤੀ ਸੇਵਾ ਭਾਵਨਾ ਰੱਖਦੇ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦੋਬਾਰਾ ਬਹਾਲ ਹੋਣੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਚੋਣਾਂ ਕਿਸੇ ਵੇਲੇ ਵੀ ਕਰਵਾਉਣ ਦੀ ਗੱਲ ਆਖ ਰਹੇ ਹਨ ਜੇ ਅਜਿਹਾ ਹੈ ਤਾਂ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਮਤਾ ਪਾਸ ਕਰਵਾਉਣ ਅਤੇ ਕੇਂਦਰ ਨੂੰ ਭੇਜਣ।
 

 

 

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੀ ਰੈਲੀ ਵਿਚ ਢੀਂਡਸਾ ਪਰਿਵਾਰ ਦੇ ਭੋਗ ਪਾਉਣ ਦੀ ਗੱਲ ਕਰਕੇ ਗਏ ਸਨ, ਇਸ ਤੋਂ ਉਨ੍ਹਾਂ ਦੀ ਸੋਚ ਜ਼ਾਹਰ ਹੁੰਦੀ ਹੈ ਪਰ ਉਹ ਪ੍ਰਕਾਸ਼ ਸਿੰਘ ਬਾਦਲ ਦੀ ਲੰਮੀ ਉਮਰ ਮੰਗਦੇ ਹਨ ਤਾਂ ਜੋ ਉਹ ਦੇਖ ਸਕਣ ਕਿ ਲੋਕਾਂ ਦੀ ਫੈਸਲਾ ਕੀ ਹੋਵੇਗਾ। ਅੱਗੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਸਾਡੇ ਤੋਂ ਵੀ ਗਲਤੀਆਂ ਹੋਈਆਂ, ਜਿਹੜਾ ਫੈਸਲਾ ਅਸੀਂ ਹੁਣ ਲਿਆ ਉਹ ਪਹਿਲਾਂ ਲੈਣਾ ਚਾਹੀਦਾ ਸੀ, ਇਸ ਲਈ ਉਹ ਸੰਗਤ ਤੋਂ ਮੁਆਫੀ ਮੰਗਦੇ ਹਨ। ਢੀਂਡਸਾ ਨੇ ਕਿਹਾ ਕਿ ਬਾਦਲਾਂ ਖਿਲਾਫ ਸ਼ੁਰੂ ਕੀਤੀ ਲੜਾਈ ਤੋਂ ਉਹ ਪਿੱਛੇ ਨਹੀਂ ਹਟਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dhindsa family rally at Sangrur against Badals