ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੱਡੀ ਗਿਣਤੀ ’ਚ ਇਕੱਠੇ ਹੋਏ ਢੀਂਡਸਾ ਸਮਰਥਕ, ਅਕਾਲੀ ਲੀਡਰਸ਼ਿਪ ’ਚ ਹਲਚਲ

ਵੱਡੀ ਗਿਣਤੀ ’ਚ ਇਕੱਠੇ ਹੋਏ ਢੀਂਡਸਾ ਸਮਰਥਕ, ਅਕਾਲੀ ਲੀਡਰਸ਼ਿਪ ’ਚ ਹਲਚਲ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੀ ਰਿਹਾਇਸ਼ਗਾਹ ’ਤੇ ਇੱਕ ਮੀਟਿੰਗ ਕੀਤੀ; ਜਿਸ ਵਿੱਚ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ ਭਾਗ ਲਿਆ। ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਆਪਣੀ ਅਗਲੇ ਇੱਕ ਸਾਲ ਦੀ ਯੋਜਨਾ ਦਾ ਐਲਾਨ ਛੇਤੀ ਕਰ ਦੇਣਗੇ।

 

 

ਰਾਜ ਸਭਾ ਦੇ ਮੈਂਬਰ ਸ੍ਰੀ ਢੀਂਡਸਾ ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਕੰਟਰੋਲ ਖ਼ਤਮ ਕਰਨ ਲਈ ਜੱਦੋ–ਜਹਿਦ ਕਰ ਰਹੇ ਹਨ। ਅੱਜ ਉਨ੍ਹਾਂ ਦੇ ਸੱਦੇ ਉੱਤੇ ਉਨ੍ਹਾਂ ਦੇ ਸਮਰਥਕ, ਧਾਰਮਿਕ, ਸਿਆਸੀ ਤੇ ਸਮਾਜਕ ਜੱਥੇਬੰਦੀਆਂ ਦੇ ਮੈਂਬਰ ਵੱਡੀ ਗਿਣਤੀ ’ਚ ਇਕੱਠੇ ਹੋਏ। ਸ੍ਰੀ ਢੀਂਡਸਾ ਦੀ ਇਸ ਸਰਗਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਤੇ ਜ਼ਿਲ੍ਹਾ ਲੀਡਰਸ਼ਿਪ ਵਿੱਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ।

 

 

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਗਏ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਪਾਰਟੀ ਕਾਡਰ ਨੂੰ ‘ਪਾਰਟੀ–ਵਿਰੋਧੀ ਮੀਟਿੰਗ’ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ ਸੀ। ਸ੍ਰੀ ਢੀਂਡਸਾ ਨੇ ਆਪਣੇ ਸਮਰਥਕਾਂ ਨੂੰ ਅੱਜ ਦੀ ਮੀਟਿੰਗ ’ਚ ਸੱਦਿਆ ਸੀ ਤੇ ਉਨ੍ਹਾਂ ਦੇ ਕਿਸੇ ਵੀ ਸਮਰਥਕ ਨੇ ਸ੍ਰੀ ਸੁਖਬੀਰ ਬਾਦਲ ਦੀ ਅਪੀਲ ਵੱਲ ਕੋਈ ਧਿਆਨ ਨਹੀਂ ਦਿੱਤਾ।

 

 

ਸ੍ਰੀ ਢੀਂਡਸਾ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਕੋਈ ਚੋਣ ਨਹੀਂ ਲੜਨਗੇ ਤੇ ਨਾ ਹੀ ਆਪਣੀ ਪਾਰਟੀ ਭਾਵ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣਗੇ। ਉਨ੍ਹਾਂ ਕੁਝ ਦਿਨ ਪਹਿਲਾਂ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲਾਂਭੇ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣੀ ਹਮਾਇਤ ਦੇਣ ਦਾ ਐਲਾਨ ਕੀਤਾ ਸੀ।

 

 

ਕੱਲ੍ਹ ਮੰਗਲਵਾਰ ਨੂੰ ‘ਹਿੰਦੁਸਤਾਨ ਟਾਈਮਜ਼’ ਨਾਲ ਗੱਲਬਾਤ ਦੌਰਾਨ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਉਹ ਪਿਛਲੇ ਤਿੰਨ–ਚਾਰ ਮਹੀਨਿਆਂ ਤੋਂ ਆਪਣੇ ਸਾਥੀ ਵਰਕਰਾਂ ਨੂੰ ਨਹੀਂ ਮਿਲੇ ਹਨ; ਇਸੇ ਲਈ ਉਨ੍ਹਾਂ ਨੇ ਆਪਣੀ ਰਿਹਾਇਸ਼ਗਾਹ ’ਤੇ ਉਨ੍ਹਾਂ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਜੀਵਨ ਦੇ ਹਰ ਵਰਗ ਦੇ ਲੋਕ ਇਸ ਮੀਟਿੰਗ ’ਚ ਮੌਜੂਦ ਰਹਿਣਗੇ। ਹੁਣ ਇੱਕ ਮਜ਼ਬੂਤ ਨੀਤੀ ਬਣਾਉਣ ਦਾ ਵੇਲਾ ਆ ਗਿਆ ਹੈ।

 

 

ਚੇਤੇ ਰਹੇ ਕਿ ਬੀਤੀ 14 ਦਸੰਬਰ ਨੂੰ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਸੀ, ਤਦ ਸ੍ਰੀ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਅਤੇ ਲਹਿਰਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅੰਮ੍ਰਿਤਸਰ ਦੇ ਉਸ ਸਮਾਰੋਹ ’ਚ ਸ਼ਾਮਲ ਨਹੀਂ ਹੋਏ ਸਨ।

 

 

ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਸੰਪਰਕ ਕਰਨ ਦਾ ਜਤਨ ਕਈ ਵਾਰ ਕੀਤਾ ਗਿਆ ਪਰ ਸੰਭਵ ਨਾ ਹੋ ਸਕਿਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dhindsa Supporters meet would announce next strategy soon