ਕਿਰਤ ਕਰਨ, ਨਾਮ ਜੱਪਣ ਅਤੇ ਵੰਡ ਕੇ ਛਕਣ ਦੇ ਸਿਧਾਂਤ ਤੋਂ ਦੂਰ ਜਾਣ ਕਾਰਨ ਹੀ ਸਮਾਜ ਵਿੱਚ ਗਿਰਾਵਟ ਆਈ ਹੈ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਲਾਜ਼ਮੀ ਹੈ ਕਿ ਗੁਰੂ ਸਾਹਿਬ ਦੀ ਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਾਲ ਨਾਲ ਗੁਰਬਾਣੀ ਉਤੇ ਅਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਨੇ ਰੰਧਾਵਾ ਨੇ ਡੇਰਾ ਬਾਬਾ ਨਾਨਕ ਉਤਸਵ ਤਹਿਤ ਬਲਿਹਾਰੀ ਕੁਦਰਤ ਵਸਿਆ' ਪੰਡਾਲ ਵਿੱਚ ਕਰਵਾਏ ਸੈਮੀਨਾਰ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਉਤਸਵ ਤਹਿਤ ਕਰਵਾਏ ਫਿਲਮ ਫੈਸਟੀਵਲ ਦੌਰਾਨ ਦਿਖਾਈਆਂ ਗਈਆਂ ਪੰਜ ਲਘੂ ਫਿਲਮਾਂ ਦੇ ਨਿਰਦੇਸਕਾਂ ਦਾ ਕਰੀਬ 05 ਲੱਖ ਰੁਪਏ, ਸਾਲ ਅਤੇ ਕਿਤਾਬਾਂ ਦੇ ਸੈੱਟਾਂ ਨਾਲ ਸਨਮਾਨ ਕੀਤਾ।
ਜ਼ਿਕਰਯੋਗ ਹੈ ਕਿ ਇਸ ਫ਼ਿਲਮ ਫੈਸਟੀਵਲ ਤਹਿਤ ਲਘੂ ਫ਼ਿਲਮਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 28 ਫ਼ਿਲਮਾਂ ਆਈਆਂ ਸਨ, ਜਿਨ੍ਹਾਂ ਵਿੱਚੋਂ ਪੰਜ ਫ਼ਿਲਮਾਂ ਦੀ ਚੋਣ ਕੀਤੀ ਗਈ ਤੇ ਫ਼ਿਲਮ ਫੈਸਟੀਵਲ ਦੌਰਾਨ ਇਹ ਫ਼ਿਲਮਾਂ ਲਗਾਤਾਰ ਵਿਖਾਈਆਂ ਜਿਨ੍ਹਾਂ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਨ੍ਹਾਂ ਪੰਜ ਫ਼ਿਲਮਾਂ ਵਿੱਚੋਂ ਇਹ ਲਾਂਘਾ' ਫ਼ਿਲਮ ਬਣਾਉਣ ਵਾਲੇ ਡਾਇਰੈਕਟਰ ਹਰਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ 1 ਲੱਖ 51 ਹਜ਼ਾਰ ਰੁਪਏ, ਫ਼ਿਲਮ ਗੁਰਪੁਰਬ' ਦੇ ਨਿਰਦੇਸ਼ਕ ਡਾ. ਸਾਹਿਬ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ 1 ਲੱਖ 31 ਹਜ਼ਾਰ ਰੁਪਏ, ਫ਼ਿਲਮ ਕਾਫਰ' ਦੇ ਨਿਰਦੇਸ਼ਕ ਵਰਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ 1 ਲੱਖ 21 ਹਜ਼ਾਰ ਰੁਪਏ, ਚੌਥਾ ਸਥਾਨ ਹਾਸਲ ਕਰਨ ਵਾਲੇ ਫ਼ਿਲਮ ਇਕ ਓਂਕਾਰ' ਦੇ ਨਿਰਦੇਸ਼ਕ ਸੁਖਜੀਤ ਸਰਮਾ ਨੂੰ 51 ਹਜ਼ਾਰ ਰੁਪਏ ਅਤੇ ਪੰਜਵਾਂ ਸਥਾਨ ਹਾਸਲ ਕਰਨ ਵਾਲੇ ਫਿਲਮ ਚਾਨਣ' ਦੇ ਨਿਰਦੇਸਕ ਸਤਨਾਮ ਸਿੰਘ ਨੂੰ 31 ਹਜ਼ਾਰ ਰੁਪਏ ਨਾਲ ਸਨਮਾਨਿਆ ਗਿਆ।2) ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਫਿਲਮਾਂ ਦੇ ਨਿਰਦੇਸਕਾਂ ਦਾ ਸਨਮਾਨ ਕਰਦੇ ਹੋਏ।