ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਗੈਂਗਸਟਰਾਂ ਤੇ ਸਿਆਸੀ ਆਗੂਆਂ ਦੀ ਮਿਲੀਭੁਗਤ ’ਤੇ ਮੁੜ ਛਿੜੀ ਬਹਿਸ

ਪੰਜਾਬ ’ਚ ਗੈਂਗਸਟਰਾਂ ਤੇ ਸਿਆਸੀ ਆਗੂਆਂ ਦੀ ਮਿਲੀਭੁਗਤ ’ਤੇ ਮੁੜ ਛਿੜੀ ਬਹਿਸ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿਲਵਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ ਢਿਲਵਾਂ ਦੇ ਕਤਲ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ’ਚ ਗੈਂਗਸਟਰਾਂ ਤੇ ਸਿਆਸੀ ਆਗੂਆਂ ਵਿਚਾਲੇ ਮਿਲੀਭੁਗਤ ਦੇ ਮੁੱਦੇ ’ਤੇ ਬਹਿਸ ਛਿੜ ਗਈ ਹੈ। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜੇਲ੍ਹ ’ਚ ਕੈਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਨੇੜਲੇ ਸਬੰਧ ਹਨ।

 

 

ਪਰ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਲਟਵਾਂ ਵਾਰ ਕਰਦਿਆਂ ਸ੍ਰੀ ਮਜੀਠੀਆ ਨੂੰ ਹੀ ‘ਗੈਂਗਸਟਰਾਂ ਦਾ ਅਸਲ ਪਿਤਾਮਾ’ ਕਰਾਰ ਦਿੱਤਾ ਹੈ। ਇਹ ਮਾਮਲਾ ਇੰਨਾ ਜ਼ਿਆਦਾ ਭਖ ਗਿਆ ਹੈ ਕਿ ਸ੍ਰੀ ਮਜੀਠੀਆ ਨੇ ਪਿਛਲੇ ਇੱਕ ਹਫ਼ਤੇ ’ਚ ਹੀ ਪੰਜ ਪ੍ਰੈੱਸ ਕਾਨਫ਼ਰੰਸਾਂ ਕਰ ਲਈਆਂ ਹਨ; ਜਦ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪਾਰਟੀ ਦੇ ਹੋਰ ਵਿਧਾਇਕ ਸ੍ਰੀ ਰੰਧਾਵਾ ਦੇ ਹੱਕ ਵਿੱਚ ਖਲੋਤੇ ਦਿਸੇ ਹਨ।

 

 

ਇਹ ਵੀ ਇੱਕ ਸੱਚਾਈ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਤੇ ਸਿਆਸੀ ਆਗੂਆਂ ਦੀ ਨੇੜਤਾ ਅਤੇ ਉਨ੍ਹਾਂ ਦੀਆਂ ਸਾਜ਼ਿਸ਼ਾਂ ਕੋਈ ਨਵੀਂ ਨਹੀਂ ਹੈ। ਪੰਜਾਬ ਪੁਲਿਸ ਦੇ ਅੰਕੜੇ ਇਸ ਤੱਥ ਦੇ ਗਵਾਹ ਹਨ। 1990ਵਿਆਂ ਦੇ ਅੱਧ ’ਚ ਜਦੋਂ ਸੂਬੇ ’ਚੋਂ ਦਹਿਸ਼ਤਗਰਦੀ ਦਾ ਅੰਤ ਹੋਇਆ, ਉਸ ਤੋਂ ਬਾਅਦ ਗੈਂਗਸਟਰਾਂ ਦੀ ਸਿਆਸੀ ਆਗੂਆਂ ਨਾਲ ਨੇੜਤਾ ਕੁਝ ਹੋਰ ਵੀ ਵਧਦੀ ਚਲੀ ਗਈ।

 

 

ਪੰਜਾਬ ਦੇ ਕ੍ਰਾਈਮ ਵਿੰਗ ਕੋਲ ਮੌਜੂਦ ਅੰਕੜਿਆਂ ਮੁਤਾਬਕ ਸਿਆਸੀ ਆਗੂ ਅਕਸਰ ਰੋਹ–ਭਰਪੂਰ ਨੌਜਵਾਨਾਂ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤਦੇ ਰਹੇ ਹਨ। ਇਸ ਲਈ ਅਜਿਹੇ ਨੌਜਵਾਨਾਂ ਦੀ ਜਾਣਬੁੱਝ ਕੇ ਪੁਸ਼ਤ–ਪਨਾਹੀ ਕੀਤੀ ਜਾਂਦੀ ਹੈ। ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੌਰਾਨ ਵੀ ਕਈ ਵਾਰ ਗੈਂਗਸਟਰ ਖੁੱਲ੍ਹ ਕੇ ਸਾਹਮਣੇ ਆਉਂਦੇ ਅਕਸਰ ਵੇਖੇ ਜਾ ਸਕਦੇ ਹਨ।

 

 

‘ਹਿੰਦੁਸਤਾਨ ਟਾਈਮਜ਼’ ਵੱਲੋਂ ਅਜਿਹੇ ਕੁਝ ਖ਼ਤਰਨਾਕ ਗੈਂਗਸਟਰਾਂ ਦੇ ਵੇਰਵੇ ਦਿੱਤੇ ਜਾ ਰਹੇ ਹਨ; ਜਿਨ੍ਹਾਂ ਦੇ ਸਿਆਸੀ ਆਗੂਆਂ ਨਾਲ ਨੇੜਲੇ ਸਬੰਧ ਰਹੇ ਸਨ/ਹਨ।

 

[ ਇਸ ਤੋਂ ਅੱਗੇ ਪੜ੍ਹਨ ਲਈ ਇਸ ਸਤਰ ਉੱਤੇ ਕਲਿੱਕ ਕਰੋ ]

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Discussion Starts again on nexus between Political Leaders and Gangsters in Punjab