ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭੁਲੱਥ, ਬੇਗੋਵਾਲ ਅਤੇ ਨਡਾਲਾ ਵਿਖੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਹਰੇਕ ਸੰਭਵ ਕਦਮ ਉਠਾਇਆ ਜਾ ਰਿਹਾ ਹੈ। ਇਸ ਕੰਮ ਵਿਚ ਜ਼ਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਅਦਾਰਿਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸਬ-ਡਵੀਜ਼ਨ ਭੁਲੱਥ ਵਿਖੇ ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ ਵੱਲੋਂ ਰਾਇਲ ਪੈਲੇਸ  ਭੁਲੱਥ ਅਤੇ ਜੇ. ਐਮ. ਡੀ ਗਰੁੱਪ ਭੁਲੱਥ ਦੇ ਸਹਿਯੋਗ ਨਾਲ ਸਲੱਮ ਏਰੀਏ ਵਿਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਕੀਤੀ ਗਈ।


ਇਸੇ ਤਰਾਂ ਉਨਾਂ ਨਡਾਲਾ ਵਿਖੇ ਵੀ ਜ਼ਿਲਾ ਪ੍ਰੀਸ਼ਦ ਮੈਂਬਰ ਮਣੀ ਔਜਲਾ ਨਾਲ ਲੋੜਵੰਦਾਂ ਨੂੰ ਰਾਸ਼ਨ ਤਕਸੀਮ ਕੀਤਾ। ਇਸ ਤੋਂ ਇਲਾਵਾ ਬੇਗੋਵਾਲ ਵਿਖੇ ਵੀ ਜ਼ਿਲਾ ਪ੍ਰਸ਼ਾਸਨ ਦੇ ਆਦੇਸ਼ਾਂ ’ਤੇ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ।


ਐਸ. ਡੀ. ਐਮ ਸ. ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਇਸ ਔਖੀ ਘੜੀ ਵਿਚ ਸਬ-ਡਵੀਜ਼ਨ ਵਿਚ ਸਾਰੇ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਰਫਿਊ ਕਾਰਨ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਉਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਝੁੱਗੀ-ਝੌਂਪੜੀਆਂ ਅਤੇ ਹੋਰ ਇਲਾਕਿਆਂ ਵਿਚ ਕੀਤੀ ਜਾਵੇਗੀ, ਜਿਥੇ ਦਿਹਾੜੀਦਾਰ ਅਤੇ ਮਜ਼ਦੂਰ ਵੱਡੀ ਗਿਣਤੀ ਵਿਚ ਰਹਿੰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Distribute ration kits to the needy at Bhulath Begoval and Nadala