ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'PMGKY ਤਹਿਤ ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ 'ਚ 72000 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ'

ਬੀਤੇ ਦਿਨ ਤੱਕ 65000 ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰਾਂ ਨੂੰ ਵੰਡਿਆ ਸੀ ਰਾਸ਼ਨ
 

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਫਾਜਿਲਕਾ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਰਾਸ਼ਨ ਕਾਰਡ ਹੋਲਡਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। 


 

ਉਨ੍ਹਾਂ ਕਿਹਾ ਕਿ ਇਸੇ ਤਹਿਤ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (PMGKY) ਅਧੀਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਬੀਤੇ ਦਿਨ ਤੱਕ 65000 ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਭਗ 72000 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਪਿੰਡ ਲਾਲੋਵਾਲੀ ਦੇ ਨਾਲ-ਨਾਲ ਹੋਰਨਾਂ ਪਿੰਡ ਵਿਖੇ ਪ੍ਰਧਾਨ ਮੰਤਰੀ ਅੰਨ ਯੋਜਨਾ ਤਹਿਤ ਰਾਸ਼ਨ ਵੰਡਿਆ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡ ਦੀ ਪ੍ਰਕਿਰਿਆ ਆਰੰਭੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਰਾਸ਼ਨ ਵੰਡ ਦੀ ਪ੍ਰਕਿਰਿਆ ਦੇ ਕੰਮ ਵਿੱਚ ਹੋਰ ਤੇਜ਼ੀ ਲਿਆ ਦਿੱਤੀ ਹੈ ਅਤੇ 31 ਮਈ ਤੱਕ ਇਸ ਵੰਡ ਨੂੰ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਦੌਰਾਨ ਗੁਣਵੱਤਾ ਭਰਪੂਰ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
 

ਉਨ੍ਹਾਂ ਕਿਹਾ ਕਿ ਹਰੇਕ ਡਿਪੂ ਹੋਲਡਰ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੀ ਪਾਤਰਤਾ ਅਨੁਸਾਰ ਬਣਦਾ ਰਾਸ਼ਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਡਿਪੂ ਹੋਲਡਰ ਵੱਲੋਂ ਲੋਕਾਂ ਨੂੰ ਘੱਟ ਰਾਸ਼ਨ ਦੇਣ ਦੀ ਕੋਈ ਸ਼ਿਕਾਇਤ ਉਨ੍ਹਾਂ ਦੇ ਧਿਆਨ ਵਿੱਚ ਆਵੇਗੀ ਤਾਂ ਉਨ੍ਹਾਂ ਵੱਲੋ ਦੋਸ਼ੀਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।
..............

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:distributed free rations to 72000 families under pmgky scheme in Fazilka district