ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ੀਰਕਪੁਰ ਦੀ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਫ਼ਰਮ ’ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਛਾਪਾ

ਵਿਦੇਸ਼ ਜਾਣ ਦੇ ਚਾਹਵਾਨਾਂ ਨਾਲ ਠੱਗੀਆਂ ਮਾਰਨ ਵਾਲੀਆਂ ਇਮੀਗ੍ਰੇਸ਼ਨ ਕੰਪਨੀਆਂ ਉਤੇ ਸ਼ਿਕੰਜਾ ਕਸਦਿਆਂ ਜ਼ਿਲਾ ਪ੍ਰਸ਼ਾਸਨ ਨੇ ਪੁਲੀਸ ਨਾਲ ਸਾਂਝੀ ਕਾਰਵਾਈ ਦੌਰਾਨ ਜ਼ੀਰਕਪੁਰ ਦੇ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਸੈਂਟਰ ‘ਪ੍ਰਾਈਮ ਕੰਸਲਟੈਂਟ’ ਦੇ ਦਫ਼ਤਰ ਉਤੇ ਛਾਪਾ ਮਾਰਿਆ। ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਇਹ ਸੈਂਟਰ ਚਲਾਉਣ ਕਰ ਕੇ ਫ਼ਰਮ ਦੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

 

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ੀਰਕਪੁਰ ਦੀ ‘ਪ੍ਰਾਈਮ ਕੰਸਲਟੈਂਟ’ ਖ਼ਿਲਾਫ਼ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇਸ ਮਾਮਲੇ ਦੀ ਪੜਤਾਲ ਕਾਰਜਕਾਰੀ ਐਸ.ਡੀ.ਐਮ. ਡੇਰਾ ਬੱਸੀ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਨੂੰ ਸੌਂਪੀ ਗਈ ਸੀ। ਪ੍ਰ

 

ਸ਼ਾਸਨਿਕ ਅਧਿਕਾਰੀਆਂ ਅਤੇ ਪੁਲੀਸ ਪਾਰਟੀ ਨੇ ਕੱਲ ਸ਼ਾਮੀਂ ਫ਼ਰਮ ਦੇ ਮੈਟਰੋ ਸਿਟੀ, ਲੋਹਗੜ (ਜ਼ੀਰਕਪੁਰ) ਸਥਿਤ ਦਫ਼ਤਰ ਉਤੇ ਛਾਪਾ ਮਾਰਿਆ। ਇਸ ਦੌਰਾਨ ਕੰਪਨੀ ਦੇ ਪ੍ਰਬੰਧਕ ਪੁੱਛ-ਪੜਤਾਲ ਦੌਰਾਨ ਫ਼ਰਮ ਚਲਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਪ੍ਰਬੰਧਕਾਂ ਨੇ ਸਿਰਫ਼ ਇੰਨਾ ਹੀ ਦੱਸਿਆ ਕਿ ਉਨਾਂ ਨੇ ਫ਼ਰਮ ਚਲਾਉਣ ਲਈ ਲੋੜੀਂਦੇ ਲਾਇਸੈਂਸ ਵਾਸਤੇ ਅਪਲਾਈ ਕੀਤਾ ਹੋਇਆ ਹੈ।


ਸ੍ਰੀ ਦਿਆਲਨ ਨੇ ਦੱਸਿਆ ਕਿ ਇਸ ਫ਼ਰਮ ਦੇ ਹੋਰ ਦਸਤਾਵੇਜ਼ ਚੈੱਕ ਕਰਨ ਅਤੇ ਅਗਲੇਰੀ ਲੋੜੀਂਦੀ ਕਾਰਵਾਈ ਲਈ ਅੱਜ ਦੁਬਾਰਾ ਐਸ.ਡੀ.ਐਮ. ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਤੇ ਜ਼ੀਰਕਪੁਰ ਦੇ ਐਸ.ਐਚ.ਓ. ਸ੍ਰੀ ਗੁਰਵੰਤ ਸਿੰਘ ਦੀ ਅਗਵਾਈ ਹੇਠ ਟੀਮ ਫ਼ਰਮ ਦੇ ਦਫ਼ਤਰ ਪੁੱਜੀ ਤਾਂ ਦਫ਼ਤਰ ਨੂੰ ਤਾਲਾ ਲੱਗਾ ਮਿਲਿਆ।

 

ਉਨਾਂ ਦੱਸਿਆ ਕਿ ਮਾਮਲਾ ਸ਼ੱਕੀ ਜਾਪਣ ਅਤੇ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਫ਼ਰਮ ਦੇ ਮਾਲਕ ਨਰਿੰਦਰ ਸਿੰਘ ਖ਼ਿਲਾਫ਼ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ ਅਤੇ ਫ਼ਰਮ ਦੇ ਮਾਲਕਾਂ ਵੱਲੋਂ ਦਸਤਾਵੇਜ਼ਾਂ ਸਬੰਧੀ ਕੀਤੇ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਵੀ ਅਰੰਭੀ ਗਈ ਹੈ।
 

 

ਸ੍ਰੀ ਦਿਆਲਨ ਨੇ ਉਚੇਚੇ ਤੌਰ ’ਤੇ ਕਿਹਾ ਕਿ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:District administration raids on illegal immigration firm of Zirakpur