ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੀਵਾਲੀ ਨੂੁੰ ਰਾਤੀਂ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਹੋਵੇਗੀ ਇਜਾਜ਼ਤ   

ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ, ਸ਼ਾਮੀਂ 9 ਤੋਂ 10 ਵਜੇ ਤੱਕ ਚੱਲਣਗੇ ਪਟਾਕੇ 


ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ਼ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ ਰਾਤੀਂ 8:00 ਵਜੇ ਤੋਂ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤੀਂ 9 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।

 

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਈਸੈਂਸ ਜਾਰੀ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ ਆਰਜ਼ੀ ਲਾਇਸੰਸ ਲੈਣ ਲਈ ਬਿਨੈਕਾਰ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ। 

 

ਜ਼ਿਲ੍ਹੇ ਨਾਲ ਸਬੰਧਤ ਚਾਹਵਾਨ ਲਾਇਸੈਂਸ ਲੈਣ ਲਈ 16 ਅਕਤੂਬਰ 2019 ਨੂੰ ਸ਼ਾਮ 5 ਵਜੇ ਤੱਕ ਆਨਲਾਈਨ   ma.branch_dcfzk@yahoo.com  ਅਤੇ ਦਫ਼ਤਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਫੁਟਕਲ ਸ਼ਾਖ਼ਾ ਕਮਰਾ ਨੰਬਰ 213 ਪਹਿਲੀ ਮੰਜ਼ਿਲ ਵਿੱਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।

 

ਇਸ ਤੋਂ ਬਾਅਦ ਕੋਈ ਵੀ ਦਰਖਾਸਤ ਨਹੀਂ ਲਈ ਜਾਵੇਗੀ ਜਿਨ੍ਹਾਂ ਬਿਨੈਕਾਰਾਂ ਵੱਲੋਂ ਆਪਣੀਆਂ ਦਰਖਾਸਤਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜ਼ੀ ਲਾਇਸੰਸ ਜਾਰੀ ਕਰਨ ਦਾ ਫੈਸਲਾ ਮਿਤੀ 17 ਅਕਤੂਬਰ 2019 ਨੂੰ ਬਾਅਦ ਦੁਪਹਿਰ 3 ਵਜੇ ਦਫਤਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਮੀਟਿੰਗ ਹਾਲ ਵਿਚ ਡਰਾਅ ਰਾਹੀਂ ਕੀਤਾ ਜਾਵੇਗਾ। ਇਸ ਡਰਾਅ ਦੇ ਸਫ਼ਲ ਬਿਨੈਕਾਰਾਂ ਨੂੰ ਹੀ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ। 

 

ਜ਼ਿਲ੍ਹਾ ਫਾਜ਼ਿਲਕਾ 'ਚ ਕੁੱਲ 67 ਆਰਜੀ ਲਾਇਸੰਸ ਜਾਰੀ ਕੀਤੇ ਜਾਣੇ ਹਨ, ਜ਼ਿਨ੍ਹਾਂ 'ਚ ਫਾਜ਼ਿਲਕਾ 18, ਅਬੋਹਰ 25, ਜਲਾਲਾਬਾਦ 18, ਅਰਨੀਵਾਲਾ ਸ਼ੇਖਸੁਭਾਨ 6 ਸ਼ਾਮਲ ਹਨ।

 

ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ 'ਚ ਨਿਰਥਾਰਿਤ ਕੀਤੀਆਂ ਥਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ, ਐਮ.ਆਰ.ਕਾਲਜ ਰੋਡ ਫਾਜ਼ਿਲਕਾ, ਪੁੱਡਾ ਕਾਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ, ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲਗਦੀ ਪੰਚਾਇਤੀ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਨਾਂ ਆਰਜ਼ੀ ਲਾਇਸੈਂਸ ਦੇ ਨਿਰਧਾਰਤ ਥਾਂ ਜਾਂ ਕਿਸੇ ਵੀ ਥਾਂ 'ਤੇ ਕੋਈ ਵੀ ਪਟਾਕਿਆਂ ਦੀ ਸਟਾਲ ਨਹੀਂ ਲਗਾਏਗਾ। 

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਇੰਨਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
  
2 Attachments

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Diwali will be allowed to crackers at 8 to 10 pm only