ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ ’ਚ 10,000 ਰੁਪਏ ਦੀ ਰਿਸ਼ਵਤ ਲੈਂਦਾ ਡਾਕਟਰ ਗ੍ਰਿਫ਼ਤਾਰ

ਗੁਰਦਾਸਪੁਰ ਵਿਖੇ ਸਿਵਲ ਹਸਪਤਾਲ ਚ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ

 

ਵਿਜੀਲੈਂਸ ਬਿਓਰੋ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਸ਼ਿਕਾਇਤਕਰਤਾ ਦਲੀਪ ਚੰਦ ਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਉਪਰੰਤ ਲੱਗਿਆਂ ਸੱਟਾਂ ਦੀ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।

 

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5,000 ਰੁਪਏ ਉਕਤ ਡਾਕਟਰ ਨੂੰ ਅਦਾ ਕੀਤੇ ਜਾ ਚੁੱਕੇ ਹਨ

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Doctor arrested for accepting bribe of Rs 10000 in Gurdaspur