ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਕਟਰ ਹੜ੍ਹ ਪੀੜਤਾਂ ਨੂੰ ਸਮੇਂ ’ਤੇ ਦੇਣ ਮਦਦ, ਸ਼ਲਾਘਾਯੋਗ ਹੋਣਗੇ ਸਨਮਾਨਤ-ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ

 

ਸਿਹਤ ਮੰਤਰੀ ਨੇ ਇਸ ਸਬੰਧੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਮੇਂ ਸਿਰ ਅਤੇ ਨਿਯਮਿਤ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਧੇਰੇ ਜ਼ਰੂਰੀ ਸੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਇਸ ਸਬੰਧੀ ਜਾਣਕਾਰੀ ਦਿੰਦਿਆਂ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿਸੇ ਮਹਾਂਮਾਰੀ ਅਤੇ ਪ੍ਰਦੂਸ਼ਤ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਪਾਣੀ, ਚਮੜੀ ਅਤੇ ਛੂਤ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 18 ਅਗਸਤ ਤੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਇਹਨਾਂ ਕੈਂਪਾਂ ਵਿਚ ਹੁਣ ਤੱਕ ਵੱਧ ਤੋਂ ਵੱਧ 10,755 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਅਤੇ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਮੈਡੀਕਲ ਕੈਂਪਾਂ ਵਿਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਜਿੰਮੇਵਾਰ ਹਨ

 


ਹੜ੍ਹਾਂ ਵਿਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਖੇਤਰ ਜੋ ਕਿ ਪਾਣੀ ਭਰਨ ਕਾਰਨ ਜਮੀਨ ਤੋਂ ਕੱਟ ਆਫ ਹੋ ਗਏ ਹਨ, ਵਿਚ ਲਗਾਏ ਜਾ ਰਹੇ ਕੈਂਪਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਕਪੂਰਥਲਾ ਵਿਚ ਪ੍ਰਤੀ ਪਿੰਡ ਕ੍ਰਮਵਾਰ 20 ਅਤੇ 21 ਮੈਡੀਕਲ ਮੋਬਾਇਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਉਨ੍ਹਾਂ ਕਿਹਾ, ''ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ''

 


ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਇਲਾਕਿਆਂ ਵਿਚ .ਆਰ.ਐਸ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਸਥਾਨਕ ਪੱਧਰ 'ਤੇ ਕਲੋਰੀਨ ਦੀਆਂ ਗੋਲੀਆਂ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਮਰਜੈਂਸੀ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਕਰੇਗਾ

 

ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਵਲੋਂ ਸੌਂਪੀ ਗਈ ਰਿਪੋਰਟ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਕੋਲ ਜ਼ਰੂਰੀ ਦਵਾਈਆਂ ਦਾ ਢੁੱਕਵਾਂ ਭੰਡਾਰ ਉਪਲੱਬਧ ਹੈ ਮੈਡੀਕਲ ਕੈਪਾਂ ਵਿਚ ਰੈਫਰਲ ਕੇਸਾਂ ਲਈ ਐਂਬੂਲੈਸਾਂ ਹਰ ਸਮੇਂ ਤਿਆਰ ਹਨ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਸਿੱਧੂ ਨੇ ਕਿਹਾ ਕਿ ਨੈਸ਼ਨਲ ਵੈਕਟਰ ਵੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਿਆਂ ਕੋਲ ਲਾਰਵਾ ਮਾਰਨ ਵਾਲੀਆਂ ਅਤੇ ਕੀਟਨਾਸ਼ਕ ਦਵਾਈਆਂ ਦਾ ਭੰਡਾਰ ਪਹਿਲਾਂ ਹੀ ਮੌਜੂਦ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟੀਮਾਂ ਸਬੰਧਤ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵਧੇਰੇ ਖਤਰੇ ਵਾਲੇ ਖੇਤਰਾਂ ਦੀ ਪਹਿਚਾਣ ਕਰਨ ਲਈ ਕੰਮ ਕਰ ਰਹੀਆਂ ਹਨ ਤਾਂ ਜੋ ਕਿਸੇ ਮਹਾਂਮਾਰੀ ਦੇ ਪੈਦਾ ਹੋਣ ਨੂੰ ਰੋਕਣ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ

 


ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਪੈਦਾ ਹੋਣ ਦੇ ਮੱਦੇਨਜ਼ਰ ਉਹ ਮੈਡੀਕਲ ਸਹਾਇਤਾ ਲਈ ਟੋਲ ਫਰੀ ਨੰਬਰ 104 'ਤੇ ਸੰਪਰਕ ਕਰ ਸਕਦੇ ਹਨ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Doctors help to provide timely flood victims after honors: balbir Sidhu