ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ

ਲੁਧਿਆਣਾ : ਸਰਕਾਰੀ ਹਸਪਤਾਲ 'ਚ ਪ੍ਰਦਰਸ਼ਨ ਕਰਦੇ ਹੋਏ ਡਾਕਟਰ।

ਬੀਤੇ ਦਿਨੀਂ ਪੱਛਮੀ ਬੰਗਾਲ ਵਿਚ ਡਾਕਟਰ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਪੱਛਮੀ ਬੰਗਾਲ ਦੇ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਦੀ ਹਿਮਾਇਤ ਵਿਚ ਅੱਜ ਪੰਜਾਬ ਦੇ ਵੱਖ ਵੱਖ ਹਸਪਤਾਲਾਂ ਵਿਚ ਵੀ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਪੰਜਾਬ ਦੇ ਕਈ ਹਸਪਤਾਲਾਂ ਵਿਚ ਰੋਸ ਪ੍ਰਦਰਸ਼ਨ ਕੀਤੇ। ਲੁਧਿਆਣਾ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਵੱਲੋਂ ਕੋਲਕਾਤਾ ਵਿਚ ਡਾਕਟਰ ਉਤੇ ਹੋਏ ਹਮਲੇ ਵਿਰੁਧ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾਕਟਰਾਂ ਨੇ ਸੰਕੇਤਕ ਪ੍ਰਦਰਸ਼ਨ ਕੀਤਾ ਅਤੇ ਕੰਮ ਵਿਚ ਕਿਸੇ ਤਰ੍ਹਾਂ ਦਾ ਵਿਘਨ ਨਹੀਂ ਪਿਆ।  ਸਰਕਾਰੀ ਹਸਪਤਾਲ ਮੋਹਾਲੀ ਵਿਖੇ ਵੀ ਡਾਕਟਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਚੈਪਟਰ ਜਲੰਧਰ ਵੱਲੋਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ।

 

ਵੱਖ ਵੱਖ ਥਾਈਂ ਪ੍ਰਦਰਸ਼ ਮੌਕੇ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਡਾਕਟਰਾਂ ਉਤੇ ਹਮਲੇ ਜਾਰੀ ਹਨ, ਇਸ ਨਾਲ ਡਾਕਟਰ ਡਰ ਕਾਰਨ ਚੰਗੀ ਤਰ੍ਹਾਂ ਕੰਮ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਡਾਕਟਰ ਦੀ ਹਮੇਸ਼ਾਂ ਇਹ ਕੋਸ਼ਿਸ਼ ਹੁੰਦੀ ਹੈ ਕਿ ਮਰੀਜ਼ ਦਾ ਚੰਗੀ ਤਰ੍ਹਾਂ ਇਲਾਜ ਕੀਤਾ ਜਾਵੇ, ਪ੍ਰੰਤੂ ਕਈ ਵਾਰ ਮਰੀਜ਼ ਠੀਕ ਨਹੀਂ ਹੁੰਦਾ ਤਾਂ ਉਸਦਾ ਗੁੱਸਾ ਡਾਕਟਰਾਂ ਦੀ ਕੁੱਟਮਾਰ ਕਰਕੇ ਕੱਢਿਆ ਜਾਂਦਾ ਹੈ। ਡਾਕਟਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Doctors protest in Punjab