ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾ. ਦਲਜੀਤ ਸਿੰਘ ਚੀਮਾ ਨੇ ਜਥੇਦਾਰ ਮੱਕੜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।


ਡਾ. ਚੀਮਾ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ 11 ਸਾਲ ਬਤੌਰ  ਸ਼੍ਰੋਮਣੀ ਕਮੇਟੀ ਪ੍ਰਧਾਨ ਪੰਥ ਦੀ ਸੇਵਾ ਕੀਤੀ। ਉਹਨਾਂ  ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਨਾ ਸਿਰਫ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੰਮ ਹੋਏ ਬਲਕਿ ਉਹਨਾਂ ਨੇ ਸਿੱਖ ਬੱਚਿਆਂ ਨੂੰ ਵਿਦਿਆ ਦੇਣੀ ਯਕੀਨੀ ਬਣਾਉਣ ਵਾਸਤੇ ਵਿਦਿਅਕ ਖੇਤਰ ਵਿਚ ਵੀ ਲਾਮਿਸਾਲ ਕੰਮ ਕੀਤੇ।


ਡਾ. ਚੀਮਾ ਨੇ ਕਿਹਾ ਕਿ ਜਥੇਦਰ ਅਤਵਾਰ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਸਿਰਫ ਪਰਿਵਾਰ ਨੂੰ ਬਲਕਿ ਸ਼੍ਰੋਮਣੀ ਅਕਾਲੀ ਦਲ, ਪੰਜਾਬ ਅਤੇ ਸਮੁੱਚੇ ਪੰਥ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dr Daljit Singh Cheema grieves over Jathedar Makkar s death