ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸਿ਼ਆਂ ਵਿਰੁੱਧ ਜੰਗ: ਕੈਪਟਨ ਨੇ ਮੰਗਿਆ ਹਰਿਆਣਾ, ਹਿਮਾਚਲ, ਰਾਜਸਥਾਨ ਤੇ ਕੇਂਦਰ ਤੋਂ ਸਹਿਯੋਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਫ਼ਾਈਲ ਫ਼ੋਟੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸਿ਼ਆਂ ਵਿਰੁੱਧ ਚੱਲ ਰਹੀ ਜ਼ੋਰਦਾਰ ਜੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਤੋਂ ਸਹਿਯੋਗ ਲਈ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਤੋਂ ਵੀ ਸਹਿਯੋਗ ਮੰਗਿਆ ਹੈ। ਇੱਥੇ ਵਰਨਣਯੋਗ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰੀ ਦੇ ਕੰਟਰੋਲ ਅਧੀਨ ਹੀ ਹੁੰਦੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਖੇਤਰਾਂ ਨੂੰ ਨਸਿ਼ਆਂ ਦੇ ਸਮੱਗਲਰਾਂ ਲਈ ਸੁਰੱਖਿਅਤ ਟਿਕਾਣੇ ਨਾ ਬਣਨ ਦੇਣ।


ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖਮੰਤਰੀ ਜੈ ਰਾਮ ਠਾਕੁਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਨਸਿ਼ਆਂ ਦੀ ਸਮੱਸਿਆ ਬਾਰੇ ਵੱਖੋ-ਵੱਖਰੀਆਂ ਚਿੱਠੀਆਂ ਲਿਖੀਆਂ ਹਨ।


ਮੁੱਖ ਮੰਤਰੀ ਨੇ ਸਾਰੇ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਪੁਲਿਸ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਲਾਹ ਦੇਣ ਕਿ ਉਹ ਨਸਿ਼ਆਂ ਦੀ ਲਾਹਨਤ ਦੂਰ ਕਰਨ ਵਿੱਚ ਇੱਕਜੁਟ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਦੇਸ਼ ਵਿੰਚ ਨਸਿ਼ਆਂ ਦੀ ਰੋਕਥਾਮ ਤੇ ਇਨ੍ਹਾਂ `ਤੇ ਕਾਬੂ ਪਾਉਣ ਲਈ ਇੱਕ ਰਾਸ਼ਟਰੀ ਨੀਤੀ ਬਹੁਤ ਜ਼ਰੂਰੀ ਹੈ।


ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਦਾਅਵਾ ਕੀਤਾ ਹੈ ਕਿ ਉਪਲਬਧ ਸੂਚਨਾ ਅਨੁਸਾਰ ਪੰਜਾਬ `ਚੋਂ ਨਸਿ਼ਆਂ ਦੇ ਸਮੱਗਲਰ ਅਲੋਪ ਹੋ ਗਏ ਹਨ ਅਤੇ ਆਮ ਨੌਜਵਾਨਾਂ ਨੂੰ ਨਸਿ਼ਆਂ ਵਿਰੁੱਧ ਜ਼ੋਰਦਾਰ ਮੁਹਿੰਮਾਂ ਅਧੀਨ ਜਾਗਰੂਕ ਕੀਤਾ ਜਾ ਰਿਹਾ ਹੈ। ਦਿੱਲੀ `ਚ ਖ਼ਾਸ ਤੌਰ `ਤੇ ਨਸ਼ਾ ਸਮੱਗਲਰਾਂ ਦੇ ਲੁਕਣ ਦੀਆਂ ਖ਼ਬਰਾਂ ਅਕਸਰ ਮਿਲਦੀਆਂ ਰਹਿੰਦੀਆਂ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Drug Meance Captain sought Cooperation from Haryana and other states