ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨਤਾਰਨ ਜ਼ਿਲ੍ਹੇ ਵਿਚ ਨਸ਼ਾ ਤਸਕਰ ਗ੍ਰਿਫਤਾਰ

ਤਰਨਤਾਰਨ ਜ਼ਿਲ੍ਹੇ ਵਿਚ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚੋਂ ਇਕ ਨਸ਼ਾ ਤਸ਼ਕਰ ਨੂੰ ਗ੍ਰਿਫਤਾਰ ਕਰਕੇ ਹਥਿਆਰ ਤੇ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਤਰਨਤਾਰਨ ਦੇ ਭਿਖੀਵਿੰਡ ਖੇਤਰ ਵਿਚੋਂ ਗੁਰਜੰਟ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੇ ਕਬਜ਼ੇ ਵਿਚੋਂ 320 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਇਕ ਰਾਈਫਲ ਬਰਾਮਦ ਕੀਤੇ ਹਨ।

 

ਦੋਸ਼ੀ ਨਜ਼ਦੀਕੀ ਪਿੰਡ ਸ਼ਾਹਬਾਜਪੁਰ ਦਾ ਰਹਿਣ ਵਾਲਾ ਹੈ। ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਲੰਬੇ ਸਮੇਂ ਤੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਲਗਿਆ ਹੋਇਆ ਸੀ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Drug smuggler arrested in Tarn Taran district