ਪੰਜਾਬ ਪੁਲਿਸ ਨੇ ਨਸਿ਼ਆਂ ਦੇ ਇੱਕ ਸਮੱਗਲਰ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਨਾਂਅ ਦੇ ਇਸ ਕਥਿਤ ਸਮੱਗਲਰ ਕੋਲੋਂ 1.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਨਸ਼ੀਲਾ ਪਦਾਰਥ ਪਾਕਿਸਤਾਨ ਤੋਂ ਸਮੱਗਲ ਹੋ ਕੇ ਭਾਰਤ ਆਇਆ ਹੈ। ਇਸ ਤੋਂ ਇਲਾਵਾ ਉਸ ਕੋਲੋਂ ਇੱਕ ਪਾਕਿਸਤਾਨੀ ਸਿਮ ਕਾਰਡ ਵੀ ਮਿਲਿਆ ਹੈ। ਉਸ ਨੂੰ ਅਲਗੋ ਕੋਠੀ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁੱਛਗਿੱਛ ਦੌਰਾਨ ਸੁਖਚੈਨ ਸਿੰਘ ਨੇ ਮੰਨਿਆ ਹੈ ਕਿ ਉਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਨਸ਼ੀਲਾ ਪਦਾਰਥ ਲੁਕਾ ਕੇ ਰੱਖਿਆ ਸੀ। ਪੰਜਾਬ ਪੁਲਿਸ ਤੇ ਬੀਐੱਸਐੱਫ਼ ਵੱਲੋਂ ਸਾਂਝੇ ਤੌਰ `ਤੇ ਕੀਤੀ ਕਾਰਵਾਈ ਦੌਰਾਨ ਸੁਖਚੈਨ ਸਿੰਘ ਕੋਲੋਂ ਦੋ ਪੈਕੇਟ ਬਰਾਮਦ ਹੋਏ ਸਨ, ਜਿਨ੍ਹਾਂ ਵਿੱਚ ਕੁੱਲ 1.4 ਕਿਲੋਗ੍ਰਾਮ ਹੈਰੋਇਨ ਸੀ।