ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਡੀਐਸਪੀ ਅਤੁਲ ਸੋਨੀ ਸਸਪੈਂਡ

ਪੰਜਾਬ ਪੁਲਿਸ ਦੇ ਡੀ.ਐਸ.ਪੀ.ਅਤੁਲ ਸੋਨੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡੀ.ਐਸ.ਪੀ. ਸੋਨੀ ਵਿਰੁੱਧ ਉਨ੍ਹਾਂ ਦੀ ਪਤਨੀ ਦੀ ਮਾਰ-ਕੁਟਾਈ ਅਤੇ ਗੋਲੀ ਚਲਾਉਣ ਦੇ ਦੋਸ਼ਾਂ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਅਤੁਲ ਸੋਨੀ 82 ਬਟਾਲੀਅਨ ਪੀਏਪੀ ਚੰਡੀਗੜ੍ਹ 'ਚ ਤਾਇਨਾਤ ਸੀ। ਪੰਜਾਬ ਸਰਕਾਰ ਦੇ ਅਡੀਸ਼ਨਲ ਚੀਫ ਸਕੱਤਰ ਸਤੀਸ਼ ਚੰਦਰਾ ਨੇ ਦੱਸਿਆ ਕਿ ਸਸਪੈਂਡ ਹੋਣ ਮਗਰੋਂ ਅਤੁਲ ਸੋਨੀ ਹੁਣ ਡੀਜੀਪੀ ਦਫ਼ਤਰ ਸੈਕਟਰ-9 ਚੰਡੀਗੜ੍ਹ 'ਚ ਰਿਪੋਰਟ ਕਰੇਗਾ। 
 

ਇਸ ਦੇ ਨਾਲ ਹੀ ਅਤੁਲ ਸੋਨੀ ਦੀ ਗ੍ਰਿਫਤਾਰੀ ਦਾ ਵਾਰੰਟ ਜਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਅਤੁਲ ਸੋਨੀ ਵਲੋਂ ਪਤਨੀ 'ਤੇ ਗੋਲੀ ਚਲਾਉਣ ਨੂੰ ਪੁਲਿਸ ਵਿਭਾਗ ਨੇ ਅਪਰਾਧਕ ਕਿਸਮ ਦਾ ਰਵੱਈਆ ਦੱਸਿਆ ਸੀ ਅਤੇ ਨਾਲ ਹੀ ਸਰਕਾਰ ਨੂੰ ਅਤੁਲ ਸੋਨੀ ਨੂੰ ਸਸਪੈਂਡ ਕਰਨ ਦੀ ਸਿਫਾਰਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
 

ਜ਼ਿਕਰਯੋਗ ਹੈ ਕਿ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਅਤੁਲ ਸੋਨੀ ਨੇ ਉਸ 'ਤੇ ਗੋਲੀ ਚਲਾ ਦਿੱਤੀ ਸੀ। ਹਾਲਾਂਕਿ ਇਸ ਘਟਨਾ ਦੌਰਾਨ ਉਸ ਦੀ ਪਤਨੀ ਦਾ ਬਚਾਅ ਹੋ ਗਿਆ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਫਰਾਰ ਸੀ। ਸੋਨੀ ਨੇ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਵੀ ਪਾਈ ਸੀ, ਜੋ ਕਿ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ।
 

ਦੱਸਣਯੋਗ ਹੈ ਕਿ ਡੀ.ਐਸ.ਪੀ. ਅਤੁਲ ਸੋਨੀ ਖਿਲਾਫ ਉਸ ਦੀ ਪਤਨੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਬੀਤੀ 19 ਜਨਵਰੀ ਨੂੰ ਸੈਂਟਰਲ ਥਾਣਾ ਫੇਜ਼-8 ਖਿਲਾਫ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ| ਉਹ ਉਦੋਂ ਤੋਂ ਹੀ ਫਰਾਰ ਚੱਲ ਰਿਹਾ ਹੈ| ਹਾਲਾਂਕਿ ਅਗਲੇ ਹੀ ਦਿਨ ਡੀ.ਐਸ.ਪੀ. ਦੀ ਪਤਨੀ ਨੇ ਮੋਹਾਲੀ ਦੇ ਡਿਪਟੀ ਕਮੀਸ਼ਨਰ, ਐਸ.ਐਸ.ਪੀ. ਅਤੇ ਡੀ.ਐਸ.ਪੀ. ਨੂੰ ਈਮੇਲ ਰਾਹੀਂ ਹਲਫਨਾਮਾ ਭੇਜ ਕੇ ਸਪੱਸ਼ਟ ਕੀਤਾ ਸੀ ਕਿ ਡੀ.ਐਸ.ਪੀ. ਅਤੁਲ ਸੋਨੀ ਨੇ ਉਸ ਉੱਤੇ ਗੋਲੀ ਨਹੀਂ ਚਲਾਈ ਸੀ| ਉਨ੍ਹਾਂ ਦਾ ਆਪਸ ਵਿੱਚ ਮਾਮੂਲੀ ਘਰੇਲੂ ਝਗੜਾ ਜ਼ਰੂਰ ਹੋਇਆ ਸੀ|

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DSP Atul Soni suspended for shooting at his wife at their house