ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੜਕੀ ਨੂੰ ਨਸ਼ਿਆਂ ਵਿੱਚ ਧੱਕਣ ਵਾਲਾ ਡੀ.ਐਸ.ਪੀ. ਮੁਅੱਤਲ

ਪੰਜਾਬ ਪੁਲਿਸ ਲੋਗੋ

-- ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਦੋਸ਼ਾਂ ਦੀ ਜਾਂਚ ਬਾਰੇ ਰਿਪੋਰਟ ਇੱਕ ਹਫ਼ਤੇ ਵਿੱਚ ਪੇਸ਼ ਕਰਨ ਲਈ ਆਖਿਆ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲੀਸ ਨੇ ਲੁਧਿਆਣਾ ਦੀ ਇੱਕ ਲੜਕੀ ਨੂੰ ਨਸ਼ਿਆਂ ਵਿੱਚ ਧੱਕਣ ਦੇ ਵਿਵਾਦ ਦੇ ਕੇਂਦਰ ਵਿੱਚ ਘਿਰੇ ਹੋਏ ਡੀ.ਐਸ.ਪੀ. ਨੂੰ ਮੁਅੱਤਲ ਕਰ ਦਿੱਤਾ ਹੈ।
ਪੁਲੀਸ ਦੇ ਇੱਕ ਬੁਲਾਰੇ ਅਨੁਸਾਰ ਦੋਸ਼ਾਂ ਦੀ ਜਾਂਚ ਲਈ ਇੱਕ ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। 
ਇਨ•ਾਂ ਦੋਸ਼ਾਂ ਉੱਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਇਸ ਮਾਮਲੇ ਦੀ ਢੁਕਵੀਂ ਜਾਂਚ ਯਕੀਨੀ ਬਣਾਉਣ ਅਤੇ ਦੋਸ਼ ਸਾਬਿਤ ਹੋਣ ਉੱਤੇ ਡੀ.ਐਸ.ਪੀ. ਵਿਰੁੱਧ ਤਿੱਖੀ ਕਾਰਵਾਈ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। 
ਬੁਲਾਰੇ ਅਨੁਸਾਰ ਅਨੀਤਾ ਪੁੰਜ, ਆਈ.ਪੀ.ਐਸ, ਡਾਇਰੈਕਟਰ ਪੀ.ਪੀ.ਏ. ਫਿਲੌਰ ਨੂੰ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਇੱਕ ਹਫ਼ਤੇ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। 
ਲੁਧਿਆਣਾ ਦੀ ਇਸ ਲੜਕੀ ਨੇ ਡੀ.ਐਸ.ਪੀ. ਫਿਰੋਜ਼ਪੁਰ ਦਲਜੀਤ ਸਿੰਘ ਵਿਰੁੱਧ ਏ.ਡੀ.ਸੀ.ਪੀ. 3 ਲੁਧਿਆਣਾ ਕੋਲ ਦੋਸ਼ ਲਾਏ ਹਨ। ਦਲਜੀਤ ਸਿੰਘ ਦੀ ਮੁਅੱਤਲੀ ਤੋਂ ਇਲਾਵਾ ਲੁਧਿਆਣਾ ਦੇ ਸੀ.ਪੀ. ਨੇ ਸਿਫ਼ਾਰਿਸ਼ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਕੋਲੋਂ ਕਰਵਾਈ ਜਾਵੇ। 
ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਨ•ਾਂ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਡੀ.ਐਸ.ਪੀ. ਉੱਤੇ ਦੋਸ਼ ਸਿੱਧ ਹੋਣ ਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਨਸ਼ਿਆਂ ਦੇ ਮਾਮਲੇ ਉੱਤੇ ਰੱਤੀ ਭਰ ਵੀ ਢਿੱਲ ਨਾ ਸਹਿਣ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਨੂੰ ਬੜ•ਾਵਾ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਦੇ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ।