ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀ ਵਿਗੜੀ ਵਿੱਤੀ ਹਾਲਤ, ਸਰਕਾਰ ਨੇ ਨਵੇਂ ਵਿਕਾਸ ਕਾਰਜਾਂ 'ਤੇ ਰੋਕ ਲਗਾਈ

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੂਬੇ ਦੀ ਵਿੱਤੀ ਹਾਲਤ ਹਾਲੇ ਵੀ ਡਾਂਵਾਡੋਲ ਹੈ। ਆਰਥਿਕ ਸੋਮਿਆਂ ਦੀ ਕਮੀ ਕਾਰਨ ਸਰਕਾਰ ਨਵੇਂ ਪ੍ਰੋਗਰਾਮਾਂ ਅਤੇ ਕੰਮਕਾਜ ਸ਼ੁਰੂ ਕਰਨ ਤੋਂ ਅਸਮਰੱਥ ਹੈ। ਹੁਣ ਪੰਜਾਬ ਸਰਕਾਰ ਨੇ ਆਪਣੇ ਖਰਚ ਵਿਚ ਕਟੌਤੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿੱਤ ਵਿਭਾਗ ਵਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਵਿੱਤ ਵਿਭਾਗ ਨੇ ਨਵੇਂ ਵਿਕਾਸ਼ ਕਾਰਜਾਂ ਤੇ ਰੋਕ ਲਗਾ ਦਿੱਤੀ ਹੈ। 
 

ਇਸ ਸਬੰਧੀ ਵਿੱਤ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗਾਂ, ਡਵੀਜ਼ਨ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸੈਸ਼ਨ ਜੱਜਾਂ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਮੁਤਾਬਿਕ ਪੰਜਾਬ ਸਰਕਾਰ ਵਿੱਤੀ ਸਾਲ 2019-20 ਦੌਰਾਨ ਕੋਈ ਨਵਾਂ ਵਿਕਾਸ ਦਾ ਕੰਮ ਨਹੀਂ ਸ਼ੁਰੂ ਕੀਤਾ ਜਾਵੇਗਾ ਅਤੇ ਨਵੇਂ ਟੈਂਡਰ ਜਾਰੀ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ। ਜੇ ਐਮਰਜੈਂਸੀ 'ਚ ਕਿਸੇ ਵਿਭਾਗ ਨੇ ਟੈਂਡਰ ਜਾਰੀ ਕਰਨਾ ਹੈ ਤਾਂ ਇਸ ਲਈ ਵਿੱਤ ਵਿਭਾਗ ਤੋਂ ਮੰਜੂਰੀ ਲਈ ਜਾਵੇ।
 

ਪੱਤਰ 'ਚ ਵਿੱਤ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਤਨਖਾਹ, ਪੈਨਸ਼ਨ, ਬਿਜਲੀ ਦੇ ਬਿੱਲ ਤੇ ਕਰਜ਼ੇ ਦੀ ਅਦਾਇਗੀ ਨੂੰ ਛੱਡ ਕੇ ਖਰਚ 'ਚ 20% ਦੀ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ 'ਚ ਨਵਾਂ ਸਾਜੋ ਸਮਾਨ ਦੀ ਖਰੀਦ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇਸ ਨੂੰ ਲੈ ਕੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Due to the bad financial condition of Punjab the government banned new development works