ਬੀਤੇ ਦਿਨੀਂ ਦੁਸ਼ਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਚ ਦਰਜਨਾਂ ਲੋਕਾਂ ਦੀ ਜਾਨ ਚਲੀ ਗਈ। ਰੇਲਵੇ ਲਾਈਨ ਦੇ ਨੇੜੇ ਮਨਾਏ ਜਾ ਰਹੇ ਦੁਸ਼ਹਿਰਾ ਨੂੰ ਲੈ ਕੇ ਅਨੇਕਾਂ ਸਵਾਲ ਚੁੱਕੇ ਜਾ ਰਹੇ ਹਨ। ਧੋਬੀ ਘਾਟ ਦੇ ਨੇੜੇ ਦੁਸ਼ਹਿਰਾ ਮਨਾਉਣ ਸਬੰਧੀ ਦੁਸ਼ਹਿਰਾ ਕਮੇਟੀ ਵੱਲੋਂ ਪੁਲਿਸ ਨੂੰ ਪੱਤਰ ਲਿਖਕੇ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਸੀ।
ਕਮੇਟੀ ਨੇ ਪੱਤਰ `ਚ ਲਿਖਿਆ ਸੀ ਕਿ ਇੱਥੇ ਹਜ਼ਾਰਾਂ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਇਹ ਵੀ ਲਿਖਿਆ ਸੀ ਕਿ ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਪਹੁੰਚ ਰਹੇ ਹਨ। ਪੱਤਰ `ਚ ਲਿਖਕੇ ਮੰਗ ਕੀਤੀ ਸੀ ਕਿ ਇਸ ਮੌਕੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਦੀ ਜ਼ਰੂਰਤ ਹੈ। ਇਸ ਤੋਂ ਬਾਅਦ ਸਹਾਇਕ ਇੰਸਪੈਕਟਰ ਦਲਜੀਤ ਸਿੰਘ ਨੇ ਇਸ ਦੇ ਜਵਾਬ `ਚ ਪੱਤਰ ਲਿਖਕੇ ਐਨਓਸੀ ਜਾਰੀ ਕੀਤੀ ਸੀ।
#AmritsarTrainAccident: Dussehra committee had written a letter (pic 1) to police seeking security arrangements for Dussehra celebrations at Dhobi Ghat, Golden Avenue in Amritsar. Assistant Sub-Inspector Daljeet Singh reverted (pic 2) that police have no objections in this regard pic.twitter.com/cu7QXbXZV7
— ANI (@ANI) October 20, 2018