ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਰੋਕਣ ਲਈ ਖਰੀਦੀਆਂ ਜਾਣਗੀਆਂ ਈ-ਚਲਾਨ ਮਸ਼ੀਨਾਂ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਪੰਜਾਬ ਸੜਕ ਸੁਰੱਖਿਆ ਕੌਂਸਲ ਦੀ 6ਵੀਂ ਮੀਟਿੰਗ ਦੌਰਾਨ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ੍ਹ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟ੍ਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ -ਚਲਾਨ ਮਸ਼ੀਨਾਂ ਖਰੀਦੀਆਂ ਜਾਣਗੀਆਂ ਤਾਂ ਜੋ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ 'ਤੇ ਚਲਾਨ ਕਰਨ ਲਈ ਟ੍ਰੈਫ਼ਿਕ ਪੁਲਿਸ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ

 

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਜਲਦ ਹੀ ਰੋਡ ਸੇਫਟੀ ਸਕੱਤਰੇਤ ਦੀ ਸਥਾਪਨਾ ਕੀਤੀ ਜਾਏਗੀ ਜਿਸਦਾ ਪ੍ਰਬੰਧ ਸੜਕ ਸੁਰੱਖਿਆ ਮਾਹਰ ਕਰਨਗੇ ਇਹ ਸਕੱਤਰੇਤ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੁੱਖ ਸੜਕਾਂ ਉਤੇ ਵਾਹਨਾਂ ਦੀ ਆਵਾਜਾਈ 'ਤੇ ਨਜ਼ਰ ਰੱਖੇਗਾ

 

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਵਧੇਰੇ ਦੁਰਘਟਨਾਵਾਂ ਵਾਲੀਆਂ 200 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ ਟਰਾਂਸਪੋਰਟ ਵਿਭਾਗ ਵਲੋਂ ਇਹਨਾਂ ਥਾਵਾਂ ਦਾ ਸੁਧਾਰ ਕੀਤਾ ਜਾਵੇਗਾ ਮੁੱਖ ਮਾਗਰ ਨਾਲ ਮਿਲਣ ਵਾਲੀਆਂ ਵੱਖ-ਵੱਖ ਸਾਈਡ ਸੜਕਾਂ ਦੇ ਗੁੰਝਲਦਾਰ ਐਂਟਰੀ ਪੁਆਇੰਟਾਂ ਅਤੇ ਜੋੜਾਂ ਵਿਚ ਸੋਧ ਕਰਨ ਤੋਂ ਇਲਾਵਾ ਸੜਕਾਂ 'ਤੇ ਰੰਬਲ (ਰੋਕਾਂ) ਅਤੇ ਲੋਹੋ ਦੇ ਐਂਗਲ ਲਗਾਏ ਜਾਣਗੇ


ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀਆਂ ਸਖਤ ਹਦਾਇਤਾਂ ਕੀਤੀਆਂ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਵਿੱਚ ਓਵਰਲੋਡਿਡ ਵਾਹਨਾਂ ਦੇ ਆਉਣ-ਜਾਣ ਨੂੰ ਰੋਕਣ ਲਈ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ ਉਨਾਂ ਕਿਹਾ ਕਿ ਜੇਕਰ ਇੱਕ ਓਵਰਲੋਡਿਡ ਵਾਹਨ ਦਾ ਚਲਾਨ ਹੋ ਗਿਆ ਤਾਂ ਉਸ ਵਾਹਨ ਨੂੰ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ


ਪੰਜਾਬ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸ਼ਿਵਾ ਪ੍ਰਸਾਦ ਨੇ ਮੰਤਰੀ ਨੂੰ ਦੱਸਿਆ ਕਿ ਖੂਨ ਅਲਕੋਹਲ ਦੇ ਪੱਧਰ ਦੀ ਜਾਂਚ ਕਰਨ ਲਈ 195 ਸਾਹ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਖਰੀਦੀਆਂ ਗਈਆਂ ਇਸੇ ਤਰ੍ਹਾਂ 56 ਸਪੀਡ ਗੰਨਾਂ ਖਰੀਦਣ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨਇਹ -ਚਲਾਨ ਮਸ਼ੀਨਾਂ ਵਾਇਰਲੈਸ ਬਲੂਟੁੱਥ, ਸਟੇਸ਼ਨਰੀ ਅਤੇ ਪ੍ਰਿੰਟਰ ਦੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ


 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:E-challan machines to be purchased to prevent traffic rules by pb govt