ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SAD ਦਾ ਲੈਟਰਹੈੱਡ ਵਰਤਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਕਰੇਗਾ ਕਾਰਵਾਈ

SAD ਦਾ ਲੈਟਰਹੈੱਡ ਵਰਤਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਕਰੇਗਾ ਕਾਰਵਾਈ

ਪੰਜਾਬ ਦੇ ਮੁੱਖ ਚੋਣ ਅਫ਼ਸਰ, ਡਾ. ਐਸ. ਕਰੁਣਾ ਰਾਜੂ ਨੇ ਅੱਜ ਸੂਬੇ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹੁਕਮ ਜਾਰੀ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (SAD) ਦੇ ਲੈਟਰਹੈੱਡ ਉੱਤੇ ਪੰਜਾਬ ਦੇ ਦੋ ਆਈ..ਐੱਸ. ਅਫ਼ਸਰਾਂ ਖਿਲਾਫ਼ ਝੂਠੀ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ
 


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਸਤਾਖਰ ਹੇਠ ਪਾਰਟੀ ਦੇ ਲੈਟਰਹੈੱਡ ਦੀ ਹੁਬਹੂ ਕਾਪੀ ਉੱਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਇਹ ਸ਼ਿਕਾਇਤ ਪੱਤਰ 23 ਮਾਰਚ 2019 ਨੂੰ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਪ੍ਰਾਪਤ ਹੋਇਆ ਸੀ ਜਿਸਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ
 


ਉਨ੍ਹਾਂ ਦੱਸਿਆ ਕਿ ਜਦੋਂ ਇਸ ਸ਼ਿਕਾਇਤ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲਿਖਤੀ ਤੌਰ ਤੇ ਪੁੱਛਿਆ ਗਿਆ ਤਾਂ ਆਪਣੇ ਲਿਖਤੀ ਜੁਆਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਨਾ ਕੀਤੀ ਹੋਣ ਬਾਰੇ ਦੱਸਿਆ
 


ਜਿਸ ਤੇ ਕਾਰਵਾਈ ਕਰਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਇਸ ਮਾਮਲੇ ਵਿੱਚ ਪੜਤਾਲ ਕਰਕੇ ਜਲਦ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EC will take action against those who used letterhead of SAD