ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਵਿਭਾਗ ਵੱਲੋਂ ਪੰਜ ਅਧਿਆਪਕ ਮੁਅੱਤਲ

ਸਿੱਖਿਆ ਵਿਭਾਗ ਵੱਲੋਂ ਪੰਜ ਅਧਿਆਪਕ ਮੁਅੱਤਲ

ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਨੇ ਅੱਜ ਡਿਊਟੀ `ਚ ਕੁਤਾਹੀ ਵਰਤਣ ਦੇ ਦੋਸ਼ `ਚ 5 ਅਧਿਆਪਕਾਂ ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।  ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਅਨੁਸਾਰ ਜਰਮਨਜੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਜ਼ਿਲ੍ਹਾ ਅੰਮ੍ਰਿਤਸਰ, ਅਮਨ ਸ਼ਰਮਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ (ਅੰਮ੍ਰਿਤਸਰ), ਮੰਗਲ ਸਿੰਘ ਲੈਕਚਰਾਰ ਰਾਜਨੀਤੀ ਸ਼ਾਸਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੇਰਕਾ, ਊਧਮ ਸਿੰਘ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਲੁਹਾਰਕਾ ਖੁਰਦ (ਅੰਮ੍ਰਿਤਸਰ), ਅਸ਼ਵਨੀ ਅਵਸਥੀ ਐਸ ਐਸ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਅਤੇ ਪ੍ਰਮੋਦ ਮਿੱਢਾ ਜੂਨੀਅਰ ਸਕੇਲ ਸਟੈਨੋਗ੍ਰਾਫਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅੰਮ੍ਰਿਤਸਰ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Education Department suspended five teachers