ਪੰਜਾਬ ਵਿਧਾਨ ਸਭਾ `ਚ ਵਿਰੋਧੀ ਧੜੇ ਦੇ ਲੀਡਰ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਤੇ ਅੱਜ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਹ ਜ਼ੁਬਾਨੀ ਹਮਲਾ ਸੂਬੇ ਚ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਕੀਤਾ ਹੈ।
ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਸਮੁੱਚੇ ਅਧਿਆਪਕ ਧਰਨਿਆਂ `ਤੇ ਚੱਲ ਰਹੇ ਹਨ ਤੇ ਦੂਜੇ ਪਾਸੇ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਥਾਂ ਸਿੱਖਿਆ ਮੰਤਰੀ ਦਾ ਇਹ ਕਹਿਣਾ ਕਿ ਧਰਨਾਕਾਰੀ ਅਧਿਆਪਕਾਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ। ਇਹ ਬੇਹੱਦ ਮੰਦਭਾਵਾ ਅਤੇ ਨਿੰਦਣਯੋਗ ਹੈ।
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਸਿੱਖਿਆ ਮੰਤਰੀ ਦੇ ਇਸ ਬਿਆਨ ਤੋਂ ਇਹ ਸਾਬਤ ਹੁੰਦਾ ਹੈ ਕਿ ਸਿੱਖਿਆ ਮੰਤਰੀ ਨੂੰ ਸਿੱਖਿਆ ਲੈਣ ਦੀ ਲੋੜ ਹੈ।
ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹਾਂ ਅਤੇ ਇਸ ਮਾਮਲੇ ਤੇ ਡੱਟ ਕੇ ਪਹਿਰਾ ਦੇਵਾਂਗੇ।
ਚੀਮਾ ਨੇ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਇਕ ਸਵਾਲ ਦੇ ਜਵਾਬ ਚ ਕਿਹਾ ਕਿ ਜਲਦੀ ਹੀ ਸਮੁੱਚੀ ਆਮ ਆਦਮੀ ਪਾਰਟ ਇੱਕੋ ਮੰਚ ਤੇ ਇਕੱਠੀ ਨਜ਼ਰ ਆਵੇਗੀ।